17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਮੂਲੀ ਰੰਜਿਸ਼ ਦੇ ਚੱਲਦਿਆਂ 16 ਸਾਲਾ ਨੌਜਵਾਨ ਦਾ ਕਤਲ

ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਬਲਾਕ ਟਾਂਡਾ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੱਡੀਆ ਦੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਕਤਲ ਕੀਤੇ ਗਏ ਲੜਕੇ ਦੀ ਪਛਾਣ ਸਰਬਜੀਤ ਸਿੰਘ ਉਰਫ ਸੰਨੀ ਪੁੱਤਰ ਸਤਪਾਲ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਰੂਪ ਵਿਚ ਹੋਈ ਹੈ ।

Ad Position 21
No active advertisement
ਸਰਬਜੀਤ ਸਿੰਘ ਦੀ ਪੁਰਾਣੀ ਤਸਵੀਰ। 18-09-2026
ਟਾਂਡਾ ਉੜਮੁੜ, 17 ਸਤੰਬਰ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਬਲਾਕ ਟਾਂਡਾ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਡੱਡੀਆ ਦੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ । ਕਤਲ ਕੀਤੇ ਗਏ ਲੜਕੇ ਦੀ ਪਛਾਣ ਸਰਬਜੀਤ ਸਿੰਘ ਉਰਫ ਸੰਨੀ ਪੁੱਤਰ ਸਤਪਾਲ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਰੂਪ ਵਿਚ ਹੋਈ ਹੈ । ਪੁਲਿਸ ਨੇ ਇਹ ਮਾਮਲਾ ਸੰਨੀ ਦੇ ਪਿਤਾ ਸਤਪਾਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਬਿਆਨ ਦੇ ਅਧਾਰ ’ਤੇ ਰਾਜਵਿੰਦਰ ਸਿੰਘ ਪੁੱਤਰ ਰਵੇਲ ਸਿੰਘ, ਮਨਜੀਤ ਸਿੰਘ ਪੁੱਤਰ ਰਾਣਾ ਸਿੰਘ, ਊਧਮ ਸਿੰਘ ਰੋਮੀ ਪੁੱਤਰ ਅਜੈਬ ਸਿੰਘ, ਸੰਦੀਪ ਸਿੰਘ ਜੈਰੀ ਵਾਸੀ ਤਲਵੰਡੀ ਸੱਲਾ, ਆਰੀਅਨ ਵਾਸੀ ਬਰਿਆਰ ਤੇ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਦਰਜ ਕੀਤਾ ਹੈ । ਆਪਣੇ ਬਿਆਨ ਵਿਚ ਸਤਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਉਨ੍ਹਾਂ ਦੇ ਘਰਾਂ ਸਾਹਮਣੇ ਪਿਛਲੇ ਦਿਨਾਂ ਤੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਮਾਰਦੇ ਸਨ । 16 ਸਤੰਬਰ ਨੂੰ ਫਿਰ ਇਨ੍ਹਾਂ ਨੇ ਪਟਾਕੇ ਮਾਰੇ ਤੇ ਇਸ ਦੌਰਾਨ ਉਸਨੂੰ ਦੇਰ 9 ਵਜੇ ਦੇ ਕਰੀਬ ਪਤਾ ਲੱਗਿਆ ਉਕਤ ਮੁਲਜ਼ਮ ਤੇ ਉਸਦਾ ਪੁੱਤਰ ਸਰਬਜੀਤ ਸਿੰਘ ਤੇ ਉਸਦੇ ਦੋਸਤ ਲੜਾਈ ਝਗੜਾ ਕਰਨ ਨੂੰ ਫਿਰਦੇ ਹਨ । ਜਦੋਂ ਉਸਨੇ ਆਪਣੇ ਪਿੰਡ ਵਾਸੀਆਂ ਸੁਰਜੀਤ ਸਿੰਘ ਅਤੇ ਮਹਿੰਦਰ ਸਿੰਘ ਨਾਲ ਮੌਕੇ ’ਤੇ ਪਹੁੰਚ ਕੇ ਆਪਣੇ ਬੱਚਿਆਂ ਤੇ ਉਕਤ ਮੁਲਜ਼ਮਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਕਤ ਮੁਲਜ਼ਮਾਂ ਨੇ ਨੇਜੇ ਦਾਤਰ ਤੇ ਕਿਰਪਾਨਾਂ ਨਾਲ ਉਸਦੇ ਪੁੱਤਰ ਤੇ ਉਸਦੇ ਦੋਸਤਾਂ ’ਤੇ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ । ਜ਼ਖ਼ਮੀ ਹਾਲਤ ’ਚ ਉਸਨੇ ਆਪਣੇ ਪੁੱਤਰ ਨੂੰ ਪਹਿਲਾਂ ਟਾਂਡਾ ਦੇ ਸਰਕਾਰੀ ਹਸਪਤਾਲ ਫੇਰ ਹੁਸ਼ਿਆਰਪੁਰ ਸਰਕਾਰੀ ਹਸਪਤਾਲ ਦਾਖਲ ਕਰਵਾਇਆ, ਜਿੱਥੇ ਅੱਜ ਸਵੇਰੇ ਉਸਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.65 ਫੁੱਟ ਅਗਲੀ ਖ਼ਬਰ ਸ਼ੈਮਰੌਕ ਸਕੂਲ ਦੇ ਵਿਦਿਆਰਥੀਆਂ ਨੇ ਕਾਰਡ ਮੇਕਿੰਗ ਗਤੀਵਿਧੀ ’ਚ ਦਿਖਾਈ ਰਚਨਾਤਮਿਕਤਾ
Ad Position 24