ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਚੁੱਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੜ੍ਹਦੀ ਕਲਾ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ । ਚੁੱਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਇਸ ਪਵਿੱਤਰ ਧਰਤੀ ਦੇ ਕਣ-ਕਣ ਵਿਚ ਗੁਰੂ ਸਾਹਿਬਾਨ ਦਾ ਤਿਆਗ, ਕੁਰਬਾਨੀਆਂ, ਸੇਵਾ ਅਤੇ ਮਾਨਵਤਾ ਦਾ ਸੰਦੇਸ਼ ਸਮਾਇਆ ਹੋਇਆ ਹੈ।
ਅੰਮ੍ਰਿਤਸਰ, 17 ਸਤੰਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮੁੱਖ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੜ੍ਹਦੀ ਕਲਾ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ । ਚੁੱਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਇਸ ਪਵਿੱਤਰ ਧਰਤੀ ਦੇ ਕਣ-ਕਣ ਵਿਚ ਗੁਰੂ ਸਾਹਿਬਾਨ ਦਾ ਤਿਆਗ, ਕੁਰਬਾਨੀਆਂ, ਸੇਵਾ ਅਤੇ ਮਾਨਵਤਾ ਦਾ ਸੰਦੇਸ਼ ਸਮਾਇਆ ਹੋਇਆ ਹੈ। ਇਹ ਪਵਿੱਤਰ ਅਸਥਾਨ ਲੋਕਾਈ ਨੂੰ ਨਾਮ ਜਪਣ, ਕਿਰਤ ਕਰਨ, ਵੰਡ ਛਕਣ, ਆਪਸੀ ਭਾਈਚਾਰੇ ਅਤੇ ਨਿਸ਼ਕਾਮ ਸੇਵਾ ਦੀ ਪ੍ਰੇਰਣਾ ਦਿੰਦਾ ਹੈ । ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬ ਕਲਿਆਣ ਨੂੰ ਸਰਕਾਰ ਦੀਆਂ ਮੁੱਖ ਤਰਜੀਹਾਂ ’ਚ ਰੱਖਿਆ ਗਿਆ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੀ ਆਰਥਿਕ ਤਾਕਤ ਵੀ ਲਗਾਤਾਰ ਮਜ਼ਬੂਤ ਹੋਈ ਹੈ । ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿਚ ਭਾਰਤ ਦੀ ਅਸਲ ਜੀ. ਡੀ. ਪੀ. ਵਿਚ 7.8 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ, ਜੋ ਦੇਸ਼ ਦੀ ਮਜ਼ਬੂਤ ਆਰਥਿਕ ਗਤੀਵਿਧੀ ਅਤੇ ਵਿਕਾਸ ਦੀ ਰਫ਼ਤਾਰ ਨੂੰ ਦਰਸਾਉਂਦਾ ਹੈ। ਇਸ ਮੌਕੇ ’ਤੇ ਭਾਜਪਾ ਆਗੂ ਸਰਬਜੀਤ ਸਿੰਘ ਸ਼ੰਟੀ, ਚੰਦਰ ਸੇਖ਼ਰ ਸ਼ਰਮਾ ਆਦਿ ਵੀ ਮੌਜੂਦ ਸਨ।