18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੰਭੀਰ ਦੋਸ਼ਾਂ ਦੇ ਬਾਵਜੂਦ ਪਹਿਲਾਂ ਕਾਰਵਾਈ ਕਿਉਂ ਨਹੀਂ ਹੋਈ-ਵਡਾਲਾ, ਤਲਵੰਡੀ

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਜਬਰ-ਜਨਾਹ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ( ਬ) ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਜਬਰ-ਜਨਾਹ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ( ਬ) ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਦੋਸ਼ ਲਗਾਇਆ ਕਿ ਜੇਕਰ ਪੀੜਤ ਔਰਤ ਵਲੋਂ ਮਾਮਲੇ ਸਬੰਧੀ ਪਹਿਲਾਂ ਹੀ ਸਬੰਧਿਤ ਆਗੂਆਂ ਨੂੰ ਜਾਣੂ ਕਰਵਾਇਆ ਗਿਆ ਸੀ ਤਾਂ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਚੰਡੀਗੜ੍ਹ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵਡਾਲਾ ਅਤੇ ਤਲਵੰਡੀ ਨੇ ਐੱਫ਼.ਆਈ.ਆਰ. ਵਿਚ ਦਰਜ ਵੇਰਵਿਆਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੀੜਤ ਔਰਤ ਨੇ ਆਪਣੇ ਨਾਲ ਹੋ ਰਹੇ ਕਥਿਤ ਅੱਤਿਆਚਾਰ ਬਾਰੇ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਪੀ.ਏ. ਰਾਹੀਂ ਜਾਣੂ ਕਰਵਾਇਆ ਸੀ । ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੇ ਬਾਵਜੂਦ ਭਾਈ ਅਮਰਜੀਤ ਸਿੰਘ ਚਾਵਲਾ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੀੜਤ ਔਰਤ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਮਾਮਲੇ ਤੋਂ ਜਾਣੂ ਕਰਵਾਉਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ’ਤੇ ਵੀ ਸਪੱਸ਼ਟੀਕਰਨ ਦਿੱਤਾ ਜਾਣਾ ਚਾਹੀਦਾ ਹੈ । ਦੋਵਾਂ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਭੂਮਿਕਾ ਸਬੰਧੀ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਔਰਤ ਵਲੋਂ ਧਾਰਮਿਕ ਸੰਸਥਾ ਦੇ ਅਹੁਦੇਦਾਰਾਂ ਕੋਲ ਆਪਣੀ ਗੱਲ ਰੱਖੀ ਗਈ ਸੀ ਤਾਂ ਉਸ ਦੀ ਸ਼ਿਕਾਇਤ ’ਤੇ ਕੀ ਕਾਰਵਾਈ ਕੀਤੀ ਗਈ, ਇਹ ਸੰਗਤ ਦੇ ਸਾਹਮਣੇ ਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵਿਰੁੱਧ ਲੱਗੇ ਦੋਸ਼ਾਂ ਦੀ ਸੱਚਾਈ ਜਾਂਚ ਦਾ ਵਿਸ਼ਾ ਹੈ, ਪਰ ਸ਼ਿਕਾਇਤ ਮਿਲਣ ’ਤੇ ਸੰਸਥਾਗਤ ਪੱਧਰ ’ਤੇ ਕੀਤੀ ਗਈ ਕਾਰਵਾਈ ਜਾਂ ਉਸ ਦੀ ਅਣਹੋਂਦ ਬਾਰੇ ਜਵਾਬਦੇਹੀ ਜ਼ਰੂਰੀ ਹੈ। ਇਸ ਮੌਕੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ, ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਆਂਢੀਆਂ ਦੇ ਝਗੜੇ ’ਚ ਗਏ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਚੁੱਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
Ad Position 24