ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਮਹਾਨ ਨਗਰ ਕੀਰਤਨ ਦਾ ਬਟਾਲਾ ਪਹੁੰਚਣ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਤੇ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ।
ਬਟਾਲਾ, 17 ਸਤੰਬਰ (ਸਤਿੰਦਰ ਸਿੰਘ)-ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ 539ਵਾਂ ਵਿਆਹ ਪੁਰਬ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਤੇ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ। ਇਸ ਦੌਰਾਨ ਵੱਖ ਵੱਖ ਗਤਕਾ ਪਾਰਟੀਆਂ ਵਲੋਂ ਖਾਲਸਾਈ ਗਤਕੇ ਦੇ ਜੌਹਰ ਦਿਖਾਏ ਗਏ ਤੇ ਸੰਗਤਾਂ ਵਲੋਂ ਵਾਹਿਗੁਰੂ ਸਿਮਰਨ ਤੇ ਨਾਮ ਬਾਣੀ ਦਾ ਕੀਰਤਨ ਕੀਤਾ । ਮਹਾਨ ਨਗਰ ਕੀਰਤਨ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਤੋਂ ਕਰਨ ਉਪਰੰਤ ਅਗਲੇ ਵੱਖ ਵੱਖ ਪੜਾਵਾਂ ਤੋਂ ਹੁੰਦਿਆਂ ਬਟਾਲਾ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਅਕਾਸ਼ ਗੁੰਜਾਊ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਪੂਰੇ ਜਾਹੋ-ਜਲਾਲ ਨਾਲ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਬਲਜੀਤ ਸਿੰਘ ਜਲਾਲਉਸਮਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐਡਵੋਕੇਟ ਅਮਰਪਾਲ ਸਿੰਘ ਵਿਧਾਇਕ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਸ੍ਰੀ ਅਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ. ਬਟਾਲਾ, ਸਾਰੰਗਪ੍ਰੀਤ ਸਿੰਘ ਐੱਸ.ਡੀ.ਐੱਮ., ਹਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਮਾਨਿਕ ਮਹਿਤਾ ਚੇਅਰਮੈਨ ਮਾਰਿਕਟ ਕਮੇਟੀ, ਯਸ਼ਪਾਲ ਚੌਹਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅੰਮ੍ਰਿਤ ਕਲਸੀ, ਜਥੇਦਾਰ ਗੁਰਨਾਮ ਸਿੰਘ ਜੱਸਲ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸਰਵਨ ਸਿੰਘ ਮਲਕਪੁਰ, ਬਾਬਾ ਤਰਨਜੀਤ ਸਿੰਘ ਨਿੱਕੇ ਘੁੰਮਣ, ਤਰਲੋਕ ਸਿੰਘ ਬਾਠ ਸਾ. ਚੈਅਰਮੈਨ, ਸਤਨਾਮ ਸਿੰਘ ਰਿਆੜ ਮੀਤ ਸਕੱਤਰ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਚੇਤਨ ਸਿੰਘ ਜੰਡੂ ਸੁਪਰਵਾਈਜ਼ਰ, ਨਿਸ਼ਾਨ ਸਿੰਘ ਜੱਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਬਾ ਬਕਾਲਾ, ਸ਼ਮਸ਼ੇਰ ਸਿੰਘ ਸਿੰਘ ਮੀਤ ਮੈਨੇਜਰ, ਸਿਮਰਤਪਾਲ ਸਿੰਘ ਭਾਟੀਆ, ਸੁਖਪ੍ਰੀਤ ਸਿੰਘ ਸੈਬੀ ਭਾਟੀਆ ਐੱਮ.ਸੀ., ਬਾਬਾ ਗੁਰਪਾਲ ਸਿੰਘ ਨਿਰਵੈਰ ਖਾਲਸਾ ਜਥੇਬੰਦੀ, ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਸੁਰਿੰਦਰ ਸਿੰਘ ਲੰਗਰ ਸਾਹਿਬ ਵਾਲੇ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਰਾਜਨਬੀਰ ਸਿੰਘ ਘੁਮਾਣ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ, ਕੰਵਲਪ੍ਰੀਤ ਸਿੰਘ ਕਾਕੀ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਪਰਮਵੀਰ ਸਿੰਘ ਲਾਡੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਰਮਨਦੀਪ ਸਿੰਘ ਸੰਧੂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬੀਬੀ ਸ਼ਰਨਜੀਤ ਕੌਰ ਜੀਂਦੜ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਪਲਵਿੰਦਰ ਸਿੰਘ ਲੰਬੜਦਾਰ ਪੰਜਾਬ ਪ੍ਰਧਾਨ ਰਵੀਦਾਸੀਆਂ ਸਿੱਖ ਵੈਲਫ਼ੇਅਰ ਸੁਸਾਇਟੀ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ, ਜਥੇਦਾਰ ਅਮਰਜੀਤ ਸਿੰਘ ਸੇਖਵਾਂ ਮੈਂਬਰ ਪੀ.ਏ.ਸੀ. ਕਮੇਟੀ ਸ਼੍ਰੋਮਣੀ ਅਕਾਲੀ ਦਲ, ਕਲਵੰਤ ਸਿੰਘ ਚੀਮਾ ਸਾਬਕਾ ਚੈਅਰਮੈਨ, ਬਾਬਾ ਹਰਜੀਤ ਸਿੰਘ ਯੂ.ਕੇ. ਵਾਲੇ, ਸਤਿੰਦਰਪਾਲ ਸਿੰਘ ਭਾਟੀਆ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ, ਗੁਰਜੋਤ ਸਿੰਘ ਪਦਮ, ਕ੍ਰਿਪਾਲ ਸਿੰਘ ਦੌਲਤਪੁਰ, ਬਲਦੇਵ ਸਿੰਘ ਐੱਸ.ਸੀ. ਪੰਜਾਬ ਮੰਡੀ ਬੋਰਡ, ਬਿਕਰਮ ਸਿੰਘ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ, ਐਡਵੋਕੇਟ ਸਰਬਜੀਤ ਸਿੰਘ ਮਾਨ, ਹਰਭਜਨ ਸਿੰਘ ਬਟਾਲਾ, ਸਰਬਜੀਤ ਸਿੰਘ ਸਾਹਬੀ ਗੱਜੂਗਾਜੀ, ਸਰਬਜੀਤ ਸਿੰਘ ਨਾਗਰਾ, ਕੁਲਵੰਤ ਸਿੰਘ ਐੱਮ.ਸੀ., ਰਣਜੀਤ ਸਿੰਘ ਕਲਿਆਣਪੁਰ ਮੈਨੇਜਰ, ਰਣਜੀਤ ਸਿੰਘ ਸਾਗਰਪੁਰ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਮਾਸਟਰ ਪ੍ਰਵੀਨ ਸਿੰਘ, ਜਤਿੰਦਰ ਸਿੰਘ ਲੱਧਾ ਮੁੰਡਾ, ਦੌਲਤ ਸਿੰਘ ਭੰਬੋਈ, ਅਮਨਦੀਪ ਸਿੰਘ ਗਿੱਲ, ਪ੍ਰੇਮ ਸਿੰਘ ਰੰਧਾਵਾ, ਦਰਸ਼ਨ ਸਿੰਘ ਪੁਰੀਆਂ, ਮਲਕੀਅਤ ਸਿੰਘ ਹੈਪੀ ਮੈਨੇਜਰ, ਗਿਆਨੀ ਹਰਬੰਸ ਸਿੰਘ ਹੰਸਪਾਲ, ਗੁਰਮੀਤ ਸਿੰਘ ਪੰਨੂ, ਡਾ. ਮਨਪ੍ਰੀਤ ਸਿੰਘ ਬਟਾਲਾ, ਅਰਸ਼ਪ੍ਰੀਤ ਸਿੰਘ ਸਾਹਿਬ, ਸਿਮਰਤਪਾਲ ਸਿੰਘ ਭਾਟੀਆ, ਮਨਜੀਤ ਸਿੰਘ ਹੈਪੀ, ਨਵਪ੍ਰੀਤ ਸਿੰਘ ਪ੍ਰਿੰਸ, ਹਰਵਿੰਦਰ ਸਿੰਘ ਜੱਫਰਵਾਲ, ਦਲਜੀਤ ਸਿੰਘ ਬਿੱਟੂ, ਦਿਲਬਾਗ ਸਿੰਘ ਨੱਤ, ਸੁਖਦੇਵ ਸਿੰਘ ਧਾਰੋਵਾਲੀ, ਨਿਰਮਲ ਸਿੰਘ ਫਲਾਇੰਗ ਵਿਭਾਗ, ਭਗਤਪਾਲ ਸਿੰਘ ਆਦਿ ਸੇਵਾ ਸਭਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਾ. ਚੇਅਰਮੈਨ ਪਰਮਿੰਦਰ ਸਿੰਘ ਪੱਡਾ, ਐਡਵੋਕੇਟ ਐੱਸ.ਐੱਸ. ਮਾਨ ਸੀਨ. ਅਕਾਲੀ ਆਗੂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਅੰਮ੍ਰਿਤਪਾਲ ਸਿੰਘ ਰਿਆੜ, ਜਗਪ੍ਰੀਤ ਸਿੰਘ ਬਾਠ, ਸੋਨੂੰ ਔਲਖ , ਮਨਜੀਤ ਸਿੰਘ ਭਿੰਡਰ, ਸਾਬਕਾ ਚੇਅਰਮੈਨ ਦਲਬੀਰ ਸਿੰਘ ਵਾੜੇ, ਹਰਵਿੰਦਰਪਾਲ ਸਿੰਘ ਸ਼ਾਹਬਾਦ ਉਪ ਚੇਅਰਮੈਨ ਪੰਜਾਬ ਐੱਸ.ਸੀ. ਵਿੰਗ ਕਾਂਗਰਸ, ਮਨਦੀਪ ਸਿੰਘ ਰੰਗੜ ਨੰਗਲ ਹਲਕਾ ਇੰਚਾਰਜ ਸ਼੍ਰੀ ਹਰਗੋਬਿੰਦਪੁਰ ਸਾਹਿਬ, ਨਰਿੰਦਰ ਸਿੰਘ ਮਿੱਠੂ ਭਰਥ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਵੱਖ-ਵੱਖ ਧਾਰਮਿਕ ਆਗੂਆਂ, ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਮਾਜਿਕ ਆਗੂਆਂ, ਨਿਹੰਗ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਵੱਖ-ਵੱਖ ਪੜਾਵਾਂ ’ਤੇ ਸਵਾਗਤੀ ਗੇਟ, ਬੈਨਰਾਂ ਨਾਲ ਸਜਾਵਟ ਕਰਕੇ ਤੇ ਆਤਿਸ਼ਬਾਜੀ ਚਲਾ ਕੇ ਸਵਾਗਤ ਕੀਤਾ ਗਿਆ।