17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ਿਆਂ ਨਾਲ ਉੱਜੜੇ ਘਰਾਂ ਦਾ ਦਰਦ ਮੀਡੀਆ ਸਾਹਮਣੇ ਲਿਆਈ ਭਾਜਪਾ

ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਵਲੋਂ ਭਲਕੇ (18 ਸਤੰਬਰ) ਤੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਇਕ ਦਿਨ ਪਹਿਲਾਂ ਪਾਰਟੀ ਨੇ ਨਸ਼ਿਆਂ ਕਾਰਨ ਆਪਣੇ ਬੱਚੇ ਅਤੇ ਹੋਰ ਕਰੀਬੀ ਗੁਆ ਚੁੱਕੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦਰਦ ਸੁਣਿਆ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ‘ਮਾਵਾਂ ਮੰਗਦੀਆਂ ਜਵਾਬ’ ਪ੍ਰੈੱਸ ਕਾਨਫ਼ਰੰਸ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਮੀਡੀਆ ਦੇ ਰੂਬਰੂ ਕਰਾਉਂਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਮੀਡੀਆ ਦੇ ਸਨਮੁੱਖ ਰੱਖੀਆਂ।

Ad Position 21
No active advertisement
ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਵਲੋਂ ਭਲਕੇ (18 ਸਤੰਬਰ) ਤੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਇਕ ਦਿਨ ਪਹਿਲਾਂ ਪਾਰਟੀ ਨੇ ਨਸ਼ਿਆਂ ਕਾਰਨ ਆਪਣੇ ਬੱਚੇ ਅਤੇ ਹੋਰ ਕਰੀਬੀ ਗੁਆ ਚੁੱਕੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦਰਦ ਸੁਣਿਆ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ‘ਮਾਵਾਂ ਮੰਗਦੀਆਂ ਜਵਾਬ’ ਪ੍ਰੈੱਸ ਕਾਨਫ਼ਰੰਸ ਦੌਰਾਨ ਇਨ੍ਹਾਂ ਪਰਿਵਾਰਾਂ ਨੂੰ ਮੀਡੀਆ ਦੇ ਰੂਬਰੂ ਕਰਾਉਂਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਮੀਡੀਆ ਦੇ ਸਨਮੁੱਖ ਰੱਖੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੇ ਕਰੀਬ 50 ਪਰਿਵਾਰਾਂ ਨੇ ਨਸ਼ਿਆਂ ਕਾਰਨ ਉੱਜੜੇ ਘਰਾਂ ਦੀ ਦਰਦਨਾਕ ਕਹਾਣੀ ਬਿਆਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁਫ਼ਤ ਸਹੂਲਤਾਂ ਨਹੀਂ, ਸਗੋਂ ਆਪਣੇ ਬੱਚਿਆਂ ਲਈ ਨਸ਼ਿਆਂ ਤੋਂ ਆਜ਼ਾਦੀ ਚਾਹੀਦੀ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਸਭ ਤੋਂ ਵੱਧ ਧਿਆਨ ਉਨ੍ਹਾਂ ਪਰਿਵਾਰਾਂ ਦੀਆਂ ਗੱਲਾਂ ਨੇ ਖਿੱਚਿਆ, ਜਿਨ੍ਹਾਂ ਲਈ ਨਸ਼ਿਆਂ ਦਾ ਮੁੱਦਾ ਸਿਆਸੀ ਨਾਅਰੇ ਤੋਂ ਕਿਤੇ ਵੱਧ ਨਿੱਜੀ ਦੁੱਖ ਬਣ ਚੁੱਕਾ ਹੈ । ਪੀੜਤ ਪਰਿਵਾਰਾਂ ਨੇ ਇਕ ਸੁਰ ਵਿਚ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਐਲਾਨਾਂ ਤੋਂ ਵੱਧ ਆਪਣੇ ਬੱਚਿਆਂ ਦੀ ਜ਼ਿੰਦਗੀ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਦੀ ਚਿੰਤਾ ਹੈ।ਇਸ ਮੌਕੇ ਅਬੋਹਰ ਤੋਂ ਪੁੱਜੀ ਇਕ ਮਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੂੰ ਮੁਫ਼ਤ ਆਟਾ-ਦਾਲ, ਮੁਫ਼ਤ ਬਿਜਲੀ ਜਾਂ ਮੁਫ਼ਤ ਸਫ਼ਰ ਦੀ ਲੋੜ ਨਹੀਂ। ਉਹ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਦੀ ਹੈ, ਪਰ ਉਸ ਦੀ ਸਭ ਤੋਂ ਵੱਡੀ ਮੰਗ ਇਹ ਹੈ ਕਿ ਉਸ ਦੇ ਬੱਚਿਆਂ ਨੂੰ ‘ਚਿੱਟੇ’ ਤੋਂ ਆਜ਼ਾਦੀ ਮਿਲੇ। ਮੋਰਿੰਡਾ ਤੋਂ ਆਏ ਇਕ ਵਿਅਕਤੀ ਨੇ ਦੱਸਿਆ ਕਿ ਉਸ ਦਾ ਪੁੱਤਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਉਸ ਨੇ ਕਿਹਾ ਕਿ ਪਰਿਵਾਰ ਨੂੰ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਉਸ ਦਾ ਪੁੱਤਰ ਕਦੋਂ ਨਸ਼ਿਆਂ ਦੀ ਦਲਦਲ ਵਿਚ ਫਸ ਗਿਆ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਸਿਆਸੀ ਬਹਿਸ ਦਾ ਵਿਸ਼ਾ ਨਹੀਂ ਹੈ, ਸਗੋਂ ਇਹ ਹਜ਼ਾਰਾਂ ਪਰਿਵਾਰਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਮਾਮਲਾ ਹੈ । ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਇਹ ਹੋਣਾ ਚਾਹੀਦਾ ਹੈ ਕਿ ਭਵਿੱਖ ਵਿਚ ਕਿਸੇ ਹੋਰ ਮਾਂ ਨੂੰ ਆਪਣੇ ਪੁੱਤਰ ਦੀ ਲਾਸ਼ ਨਾ ਦੇਖਣੀ ਪਵੇ। ਜਾਖੜ ਨੇ ਦਾਅਵਾ ਕੀਤਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਵੱਡੀ ਗਿਣਤੀ ’ਚ ਮਾਮਲੇ ਦਰਜ਼ ਕਰਨ ਅਤੇ ਗ੍ਰਿਫ਼ਤਾਰੀਆਂ ਦੇ ਅੰਕੜੇ ਸਾਹਮਣੇ ਆਏ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੰਨੀ ਵੱਡੀ ਪੱਧਰ ’ਤੇ ਕਾਰਵਾਈ ਹੋਈ ਹੈ ਤਾਂ ਨਸ਼ਿਆਂ ਦੀ ਉਪਲਬਧਤਾ ’ਤੇ ਕਾਬੂ ਕਿਉਂ ਨਹੀਂ ਪਾਇਆ ਜਾ ਸਕਿਆ। ਇਕ ਮਹਿਲਾ ਨੇ ਦਾਅਵਾ ਕੀਤਾ ਕਿ ਉਸ ਨੇ ਪੁਲਿਸ ਹੈਲਪਲਾਈਨ ’ਤੇ ਨਸ਼ਾ ਵੇਚੇ ਜਾਣ ਸਬੰਧੀ ਸੂਚਨਾ ਦਿੱਤੀ ਸੀ ਤੇ ਥਾਂ ਬਾਰੇ ਵੀ ਜਾਣਕਾਰੀ ਦਿੱਤੀ। ਮਹਿਲਾ ਅਨੁਸਾਰ ਉਸ ਨੂੰ ਕਥਿਤ ਤੌਰ ’ਤੇ ਇਹ ਕਿਹਾ ਗਿਆ ਕਿ ਉਹ ਖ਼ੁਦ ਨਸ਼ਾ ਖ਼ਰੀਦੇ ਤੇ ਪੁਲਿਸ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਨੂੰ ਫੜ ਲਵੇਗੀ । ਮਹਿਲਾ ਨੇ ਸਵਾਲ ਕੀਤਾ ਕਿ ਇਕ ਔਰਤ ਲਈ ਖ਼ੁਦ ਨਸ਼ਾ ਖ਼ਰੀਦ ਕੇ ਅਜਿਹੇ ਲੋਕਾਂ ਵਿਚ ਜਾਣਾ ਕਿਵੇਂ ਸੰਭਵ ਹੈ। ਨਵਾਂਸ਼ਹਿਰ ਤੋਂ ਆਏ ਇਕ ਨੌਜਵਾਨ ਨੇ ਵੀ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਕਥਿਤ ਤੌਰ ’ਤੇ ਨਸ਼ਾ ਖ਼ਰੀਦ ਕੇ ਪੁਲਿਸ ਦੇ ਸਾਹਮਣੇ ਲਿਆਉਣ ਲਈ ਕਿਹਾ ਗਿਆ । ਘੜੂੰਆਂ, ਖਰੜ ਤੋਂ ਆਏ ਇਕ ਨੌਜਵਾਨ ਨੇ ਕਿਹਾ ਕਿ ਉਹ ਖ਼ੁਦ ਨਸ਼ਿਆਂ ਦੀ ਲਤ ਦਾ ਸ਼ਿਕਾਰ ਰਹਿ ਚੁੱਕਾ ਹੈ ਅਤੇ ਸਰਕਾਰ ਤੋਂ ਮਦਦ ਦੀ ਅਪੀਲ ਕਰਦਾ ਹੈ । ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੇ ਕਈ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੀੜਤ ਪਰਿਵਾਰਾਂ ਦੇ ਦਰਦ ਨੂੰ ਸਮਝਣ ਦੀ ਲੋੜ ਹੈ। ਢਿੱਲੋਂ ਨੇ ਕਿਹਾ ਕਿ ਭਾਜਪਾ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜੋੜਨ ਲਈ ਸ਼ੁੱਕਰਵਾਰ 18 ਸਤੰਬਰ ਤੋਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਿਕ ਇਹ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣਗੀਆਂ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਨਾਲ ਸਮਾਜਕ ਭਾਗੀਦਾਰੀ ਵਧਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਉਪਲਬਧ ਰਿਪੋਰਟਾਂ ਮੁਤਾਬਿਕ ਇਹ ਚਾਰ ਯਾਤਰਾਵਾਂ ਮਿਲ ਕੇ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਅੰਮ੍ਰਿਤਸਰ - ਦਿੱਲੀ ਰੇਲ ਮਾਰਗ ਕਈ ਰੇਲ ਗੱਡੀਆਂ ਰੱਦ, ਕਈ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਨੂੰ ਕਿਹਾ ‘ਅਲਵਿਦਾ’ ਫੜ ਸਕਦੇ ਹਨ ਆਮ...
Ad Position 24