17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੇਵ ਸਿੰਘ ਬਰਾੜ , ਰਿਟਾਇਰਡ ਆਈ . ਏ . ਐਸ . ਦਾ ਹੋਇਆ ਦਿਹਾਂਤ , ਚੰਡੀਗੜ੍ਹ ਵਿਚ ਲਿਆ ਆਖਰੀ ਸਾਹ

ਫਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ) : ਪੰਜਾਬ ਦੇ ਸੀਨੀਅਰ ਆਈ. ਏ.

Ad Position 21
No active advertisement
ਅਜੀਤ ਡੈਸਕ 18-09-2026
ਫਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ) : ਪੰਜਾਬ ਦੇ ਸੀਨੀਅਰ ਆਈ.ਏ.ਐਸ. (ਸੇਵਾ ਮੁਕਤ) ਗੁਰਦੇਵ ਸਿੰਘ ਬਰਾੜ, ਦਾ ਅੱਜ ਚੰਡੀਗੜ੍ਹ ਵਿਚ ਸ਼ਾਮ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖਰੀ ਸਾਹ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਲਏ । ਉਹ ਫਰੀਦਕੋਟ ਜ਼ਿਲ੍ਹੇ ਦੇ ਘਣੀਏਵਾਲਾ ਪਿੰਡ ਨਾਲ ਸਬੰਧਿਤ ਸਨ । ਉਹ 1984 ਵਿਚ ਆਪਰੇਸ਼ਨ ਬਲੂ ਸਟਾਰ ਤੋਂ ਪਹਿਲਾਂ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਸਨ | ਗੁਰਦੇਵ ਸਿੰਘ ਬਰਾੜ ਦਾ ਜਨਮ 23 ਅਪ੍ਰੈਲ 1931 ਨੂੰ ਫਰੀਦਕੋਟ ਜ਼ਿਲ੍ਹੇ ਦੇ ਪ੍ਰਸਿੱਧ ਪਿੰਡ ਘਣੀਆਂਵਾਲਾ ਵਿਖੇ ਮਾਸਟਰ ਕਹਿਰ ਸਿੰਘ ਦੇ ਘਰ ਹੋਇਆ । 1958 ਵਿਚ ਉਹ ਪੀ.ਸੀ.ਐਸ. ਸਿਲੈਕਟ ਹੋਏ ਅਤੇ ਬਾਅਦ ਵਿਚ ਉਹ ਆਈ.ਏ.ਐਸ. ਬਣ ਗਏ। ਇਸ ਦੌਰਾਨ ਉਹ ਪੰਜਾਬ ਦੇ ਮਹੱਤਵਪੂਰਨ ਅਹੁਦਿਆਂ ’ਤੇ ਰਹੇ, ਜਿਸ ਵਿਚ ਸ਼ੂਗਰ ਫੈੱਡ ਪੰਜਾਬ, ਐਕਸਾਈਜ਼ ਟੈਕਸੇਸ਼ਨ ਵਿਭਾਗ ਸ਼ਾਮਿਲ ਹਨ । ਉਹ ਪੱਕੇ ਗੁਰਸਿੱਖ ਸਨ । ਉਹ ਇੱਕ ਹਾਕੀ ਦੇ ਕੌਮਾਂਤਰੀ ਪੱਧਰ ਦੇ ਖਿਡਾਰੀ ਅਤੇ ਅੰਤਰਰਾਸ਼ਟਰੀ ਅੰਪਾਇਰ ਵੀ ਰਹੇ। ਫਰੀਦਕੋਟ ਜ਼ਿਲ੍ਹੇ ਵਿਚ ਉਨ੍ਹਾਂ ਦਾ ਬਹੁਤ ਸਤਿਕਾਰ ਸੀ । ਉਨ੍ਹਾਂ ਦੀ ਧਰਮ ਪਤਨੀ ਸਰਜੀਤ ਕੌਰ ਦਾ ਕਈ ਸਾਲ ਪਹਿਲਾਂ ਹੀ ਦਿਹਾਂਤ ਹੋ ਚੁੱਕਿਆ ਹੈ। ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਲਈ ਉਨ੍ਹਾਂ ਨੇ ਮੈਡੀਕਲ ਖੇਤਰ ’ਚ ਜਮ੍ਹਾ ਕਰਵਾਇਆ ਸੀ । ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾਂ ਦਾ ਮ੍ਰਿਤਕ ਸਰੀਰ ਵੀ ਹੁਣ ਮੈਡੀਕਲ ਖੋਜ ਕਾਰਜਾਂ ਲਈ ਪੀ.ਜੀ.ਆਈ. ਨੂੰ ਦਿੱਤਾ ਜਾਵੇਗਾ । ਉਨ੍ਹਾਂ ਦੇ ਘਰ ਦੋ ਬੇਟੇ ਤੇ ਇੱਕ ਬੇਟੀ ਹੈ, ਜਿਹੜੇ ਕਿ ਅਮਰੀਕਾ ਦੇ ਵਿਚ ਆਪਣੇ ਪਰਿਵਾਰ ਵਿਚ ਸਥਾਪਤ ਹਨ । ਉਨ੍ਹਾਂ ਦੀ ਮ੍ਰਿਤਕ ਦੇ 18 ਸਤੰਬਰ ਨੂੰ ਮੈਡੀਕਲ ਕਾਰਜਾਂ ਲਈ ਮੈਡੀਕਲ ਸੰਸਥਾਵਾਂ ਕੋਲੇ ਚਲੀ ਜਾਵੇਗੀ। ਇਹ ਜ਼ਿਕਰਯੋਗ ਹੈ ਕਿ ਗੁਰਦੇਵ ਸਿੰਘ ਬਰਾੜ ਬਹੁਤ ਸਾਰੀਆਂ ਸਿੱਖਿਆ ਸੰਸਥਾਵਾਂ ਦੀ ਅਗਵਾਈ ਕਰਦੇ ਸਨ । ਉਹ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ, ਜਿਨ੍ਹਾਂ ਦੀਆਂ 12 ਸੰਸਥਾਵਾਂ ਬੜੀਆਂ ਸਫਲਤਾਪੂਰਵਕ ਚੱਲ ਰਹੀਆਂ ਹਨ ਤੇ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੁਸਾਇਟੀ ਦੇ ਚੇਅਰਮੈਨ ਸਨ, ਜਿਨ੍ਹਾਂ ਦੀਆਂ ਜ਼ਿਲ੍ਹਾ ਫਰੀਦਕੋਟ ਦੇ ਅੰਦਰ ਸਿੱਖਿਆ ਤੇ ਮੈਡੀਕਲ ਖੇਤਰ ਦੇ ਵਿਚ ਦਸਮੇਸ਼ ਡੈਂਟਲ ਕਾਲਜ, ਦਸਮੇਸ਼ ਪਬਲਿਕ ਸਕੂਲ ਵੱਡੀਆਂ ਸਿੱਖਿਆ ਸੰਸਥਾਵਾਂ ਹਨ | ਉਨ੍ਹਾਂ ਦੇ ਅਚਾਨਕ ਦਿਹਾਂਤ ’ਤੇ ਇਲਾਕੇ ਦੀਆਂ ਸਿੱਖਿਆ ਸੰਸਥਾਵਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦਸਮੇਸ਼ ਸੰਸਥਾਵਾਂ ਦੇ ਸੀਨੀਅਰ ਅਹੁਦੇਦਾਰਾਂ ’ਚ ਡਾ. ਗੁਰਸੇਵ ਸਿੰਘ, ਜਸਵੀਰ ਸਿੰਘ ਸੰਧੂ, ਗੁਰਮੀਤ ਸਿੰਘ ਢਿੱਲੋਂ ਤੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ ਦੇ ਪਰਿਵਾਰਕ ਮੈਂਬਰਾਂ ਨੇ ਦੁੱਖ ਵਿਅਕਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜਲੰਧਰ, ਮੋਗਾ ਤੇ ਲੁਧਿਆਣਾ ’ਚ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਦੂਰਦਰਸ਼ਨ ਨੇ ਮਨਾਇਆ 67ਵਾਂ ਸਥਾਪਨਾ ਦਿਵਸ
Ad Position 24