ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ - ਜਲਾਲ ਨਾਲ ਹੋਇਆ ਆਰੰਭ
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ ਐਸ ਨਿੱਕੂਵਾਲ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੋਲਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ.
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ ਐਸ ਨਿੱਕੂਵਾਲ)-ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਖਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੋਲਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਪਰਮਜੀਤ ਸਿੰਘ ਲੱਖੇਵਾਲ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ । ਖ਼ਾਲਸਾ ਮਾਰਚ ਦੇ ਤੀਜੇ ਪੜਾਅ ਦੀ ਆਰੰਭਤਾ ਦੀ ਅਰਦਾਸ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਖਾਲਸਾ ਮਾਰਚ ਨਾਲ ਗੁਰੂ ਦੋਖੀ ਤੇ ਸਿੱਖ ਵਿਰੋਧੀ ਤਾਕਤਾਂ ਤੋਂ ਸੰਗਤਾਂ ਨੂੰ ਸੁਚੇਤ ਕਰਨ ਦੇ ਨਾਲ ਨਾਲ, ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਸਿੱਖੀ ਸਰੂਪ ਵਿਚ ਪਰਪੱਕ ਰਹਿਣ ਦੀ ਪ੍ਰੇਰਨਾ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸਿੱਖੀ ਨੂੰ ਪ੍ਰਫੁੱਲਿਤ ਕਰਨ ਵਿਚ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਮਾਰਚ 9 ਦਿਨਾਂ ਦਾ ਦੁਆਬਾ ਤੇ ਮਾਝਾ ਖੇਤਰ ਦਾ ਪੈਂਡਾ ਤੈਅ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 25 ਸਤੰਬਰ ਨੂੰ ਸਮਾਪਤ ਹੋਵੇਗੀ । ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਅਤੇ ਪੰਥ ਦੀਆਂ ਪਰੰਪਰਾਵਾਂ ਹਮੇਸ਼ਾਂ ਗੁਰੂ ਸਾਹਿਬਾਨ ਨੂੰ ਸਮਰਪਿਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੇ ਪਿਛਲੇ ਦੋ ਪੜਾਵਾਂ ਦੌਰਾਨ ਲੱਖਾਂ ਸੰਗਤਾਂ ਦਾ ਇਸ ਨਾਲ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖ ਸੰਗਤ ਅੱਜ ਵੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੁੜੀ ਹੋਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਸਾਬਕਾ ਪ੍ਰਧਾਨ ਜਥੇਦਾਰ ਮੋਹਨ ਸਿੰਘ ਢਾਹੇ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਮਨਜਿੰਦਰ ਸਿੰਘ ਬਰਾੜ, ਜਥੇਦਾਰ ਗੁਰਿੰਦਰ ਸਿੰਘ ਗੋਗੀ, ਬਾਬਾ ਤੀਰਥ ਸਿੰਘ, ਗੁਰਨਾਮ ਸਿੰਘ ਮਟੌਰ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਤੁਗਲਵਾਲ, ਡਾ. ਜੰਗ ਬਹਾਦਰ ਸਿੰਘ ਰਾਏ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਅਜਮੇਰ ਸਿੰਘ ਖੇੜਾ, ਅਵਤਾਰ ਸਿੰਘ ਰੀਆ, ਕੇਵਲ ਸਿੰਘ ਬਾਦਲ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ ਸਿੰਘ ਪੰਨੂ, ਰਵਿੰਦਰ ਸਿੰਘ ਖਾਲਸਾ, ਰਘਬੀਰ ਸਿੰਘ ਸਹਾਰਨਮਾਜਰਾ, ਬਾਬਾ ਬੂਟਾ ਸਿੰਘ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਸਕੱਤਰ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਮੀਤ ਸਕੱਤਰ, ਸੁਖਬੀਰ ਸਿੰਘ, ਜਿਲ੍ਹਾ ਪ੍ਰਧਾਨ ਜਥੇਦਾਰ ਸੁਖਵੀਰ ਸਿੰਘ ਸਿਕਾਰ, ਪ੍ਰਿੰਸੀਪਲ ਜਸਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ, ਸਰਬਦਿਆਲ ਸਿੰਘ, ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਇੰਚਾਰਜ ਰਾਜਵਿੰਦਰ ਸਿੰਘ ਜੋਗਾ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਸੰਦੀਪ ਸਿੰਘ ਕਲੋਤਾ, ਇੰਚਾਰਜ ਭਾਈ ਗੁਰਭਾਗ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਨਾਮ ਸਿੰਘ ਮਜੀਠਾ, ਬਾਬਾ ਸ਼ਮਸ਼ੇਰ ਸਿੰਘ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਸਤਨਾਮ ਸਿੰਘ ਝੱਜ, ਕੁਲਦੀਪ ਸਿੰਘ ਟੇਲਰ, ਭਵਜੋਤ ਸਿੰਘ, ਜਥੇਦਾਰ ਹਰਨੇਕ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।