17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਐਸ.ਸੀ. ਕਮਿਸ਼ਨ ਵਲੋਂ ਡਾ. ਅੰਬੇਡਕਰ ਦੇ ਬੁੱਤਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦੀਆਂ ਹਦਾਇਤਾਂ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੂਰੇ ਪੰਜਾਬ ਵਿਚ ਲੱਗੇ ਡਾ. ਬੀ.

Ad Position 21
No active advertisement
ਗੁਲਜਾਰ ਸਿੰਘ ਬੌਬੀ 18-09-2026
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੂਰੇ ਪੰਜਾਬ ਵਿਚ ਲੱਗੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਦੱਸਿਆ ਕਿ ਇਸ ਸਬੰਧੀ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਸੰਬੰਧੀ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਸ ਸਬੰਧੀ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਵਿੱਚ ਬਹੁਤ ਮੁਸ਼ਕਿਲ ਆਉਂਦੀ ਹੈ। ਇਸ ਲਈ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਇਨ੍ਹਾਂ ਬੁੱਤਾਂ ’ਤੇ ਤੁਰੰਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਤੇ ਕੈਮਰੇ ਲਗਾਏ ਜਾਣ ਤੋਂ ਬਾਅਦ ਇਸ ਦੀ ਰਿਪੋਰਟ ਕਮਿਸ਼ਨ ਨੂੰ ਕੀਤੀ ਜਾਵੇ। ਇਸ ਮੌਕੇ ਦਲਿਤ ਵਿਕਾਸ ਬੋਰਡ ਦੇ ਹਲਕਾ ਸੰਗਰੂਰ ਚੇਅਰਮੈਨ ਅਵਤਾਰ ਸਿੰਘ ਝਨੇਡੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ‘ ਦੋਦਾ ਤਾਲ ’ ( ਪਾ :10 ਵੀਂ ) ਗੁਰੂ ਕੀ ਢਾਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਬਲੈਕਮੇਲਿੰਗ ਦਾ ਖਤਰਨਾਕ ਜਾਲ, ਪੰਜਾਬ ਦੇ ਹਜ਼ਾਰਾਂ ਨੌਜਵਾਨ ਫਸੇ
Ad Position 24