ਗੁਰਦੁਆਰਾ ਸਾਹਿਬ ‘ ਦੋਦਾ ਤਾਲ ’ ( ਪਾ :10 ਵੀਂ ) ਗੁਰੂ ਕੀ ਢਾਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ
ਜੈਤੋ, 17 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਾਹਿਬ ਦੋਦਾ ਤਾਲ ਪਾ: ਦਸਵੀਂ ਗੁਰੂ ਕੀ ਢਾਬ ਵਿਖੇ ਇਤਿਹਾਸਕ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਪੰਜਾਬ, ਜਥੇਦਾਰ ਸ਼ੇਰ ਸਿੰਘ ਮੰਡਵਾਲਾ ਜਰਨਲ ਸਕੱਤਰ ਸ਼੍ਰੋਮਣੀ ਪ੍ਰਬੰਧਕ ਕਮੇਟੀ, ਸੂਬਾ ਸਿੰਘ ਬਾਦਲ ਇੰਚਾਰਜ ਹਲਕਾ ਜੈਤੋ ਸ਼ੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ ਦੇ ਰਸੀਵਰ ਮੈਨੇਜਰ ਡਾ.
ਰ
ਰਸੀਵਰ/ਮੈਨੇਜਰ ਡਾ. ਜਸਪਾਲ ਸਿੰਘ, ਸੂਬਾ ਸਿੰਘ ਬਾਦਲ, ਹਰਚਰਨ ਸਿੰਘ ਬਾਠ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਲਖਵਿੰਦਰ ਸਿੰਘ ਲੱਖਾ ਨੂੰ ਸਿਰੋਪਾਓ ਭੇਟ ਕਰਨ ਉਪਰੰਤ। ਤਸਵੀਰ : ਗੁਰਚਰਨ ਸਿੰਘ ਗਾਬੜੀਆ
18-09-2026
ਜੈਤੋ, 17 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ ’ਤੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸਾਹਿਬ ਦੋਦਾ ਤਾਲ ਪਾ: ਦਸਵੀਂ ਗੁਰੂ ਕੀ ਢਾਬ ਵਿਖੇ ਇਤਿਹਾਸਕ ਸਾਲਾਨਾ ਜੋੜ ਮੇਲੇ ਦੇ ਸਬੰਧ ਵਿਚ ਅੱਜ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਪੰਜਾਬ, ਜਥੇਦਾਰ ਸ਼ੇਰ ਸਿੰਘ ਮੰਡਵਾਲਾ ਜਰਨਲ ਸਕੱਤਰ ਸ਼੍ਰੋਮਣੀ ਪ੍ਰਬੰਧਕ ਕਮੇਟੀ, ਸੂਬਾ ਸਿੰਘ ਬਾਦਲ ਇੰਚਾਰਜ ਹਲਕਾ ਜੈਤੋ ਸ਼ੋਮਣੀ ਅਕਾਲੀ ਦਲ (ਬ), ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ ਦੇ ਰਸੀਵਰ ਮੈਨੇਜਰ ਡਾ. ਜਸਪਾਲ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵਿਸ਼ਾਲ ਨਗਰ ਕੀਰਤਨ ਦੇ ਆਰੰਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ ਹੋਇਆ ਸੀ। ਉਪਰੰਤ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ਲਈ ਰਵਾਨਾ ਹੋਇਆ। ਇਸ ਮੌਕੇ ਹਰਚਰਨ ਸਿੰਘ ਬਾਠ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਡੇਲਿਆਂਵਾਲੀ, ਜਸਵੰਤ ਸਿੰਘ ਰਾਮਗੜ੍ਹੀਆ, ਗੁਰਦੁਆਰਾ ਸਾਹਿਬ ਦੇ ਸਾਬਕਾ ਰਸੀਵਰ ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ ਬਰਾੜ ਕਰੀਰਵਾਲੀ, ਮੁਕੰਦ ਸਿੰਘ ਸਰਾਵਾਂ, ਸਾਬਕਾ ਪ੍ਰਧਾਨ ਗੁਰਪ੍ਰੇਮ ਸਿੰਘ ਗੁਰੂ ਕੀ ਢਾਬ, ਲੋਕਲ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਸਾਬਕਾ ਪ੍ਰਧਾਨ ਕਾਕੂ ਸਿੰਘ ਖ਼ਾਲਸਾ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਕਾ, ਪ੍ਰੀਤਮ ਸਿੰਘ ਕੋਠੇ ਕੇਹਰ ਸਿੰਘ ਵਾਲੇ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਗੁਰਦੇਵ ਸਿੰਘ ਮੱਤਾ, ਨਿਰਭੈ ਸਿੰਘ, ਰਾਜ ਸਿੰਘ, ਗੁਰਦੇਵ ਸਿੰਘ, ਭਾਈ ਅਵਤਾਰ ਸਿੰਘ ਹੈੱਡ ਪ੍ਰਚਾਰਕ ਗੁਰਦੁਆਰਾ ਸਾਹਿਬ ਗੁਰੂ ਕੀ ਢਾਬ, ਗੁਰਸਾਗਰ ਸਿੰਘ ਐਡੀਸ਼ਨਲ ਮੈਨੇਜਰ, ਲਖਵੀਰ ਸਿੰਘ ਬਰਾੜ ਐਡੀਸ਼ਨਲ ਮੈਨੇਜਰ, ਜਸਵਿੰਦਰ ਸਿੰਘ ਹੈੱਡ ਗ੍ਰੰਥੀ, ਨਿਰਮਲ ਸਿੰਘ ਵੜਿੰਗ ਡੋਡ, ਭਗਤ ਸਿੰਘ ਸਟੋਰ ਕੀਪਰ, ਕੁਲਬੀਰ ਸਿੰਘ ਰਾਗੀ, ਰਜਿੰਦਰ ਸਿੰਘ ਫ਼ੌਜੀ ਡੋਡ ਰਿਕਾਰਡ ਕੀਪਰ, ਗੁਰਦੇਵ ਸਿੰਘ, ਗੁਰਮੀਤ ਸਿੰਘ ਰੋੜੀਕਪੂਰਾ, ਮੰਦਰ ਸਿੰਘ, ਰਾਜ ਸਿੰਘ ਅਤੇ ਗੁਰਦੇਵ ਸਿੰਘ ਆਦਿ ਸੰਗਤਾਂ ਸ਼ਾਮਿਲ ਹੋਈਆਂ।