19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

10 ਕਿਲੋਗ੍ਰਾਮ ਹੈਰੋਇਨ ਦੀ ਖੇਪ ਸਮੇਤ ਮੁੱਖ ਤਸਕਰ ਕਾਬੂ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਚਲ ਰਹੀ ਸੀ ਹੈਰੋਇਨ ਤਸਕਰੀ- ਡੀ.ਜੀ.ਪੀ.

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ. ਆਈ.)

Ad Position 21
No active advertisement
ਸੀ.ਆਈ. ਵਲੋਂ ਬਰਾਮਦ ਕੀਤੇ ਹੈਰੋਇਨ ਦੇ ਪੈਕਿਟ। ਤਸਵੀਰ: ਹਰਜੀਤ ਸਿੰਘ 19-09-2026
ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)-ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਮੁੱਖ ਸਰਗਨੇ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਪ੍ਰਗਟਾਵਾ ਡੀ.ਜੀ.ਪੀ. ਗੌਰਵ ਯਾਦਵ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਾਸੀ ਪਿੰਡ ਜਠੌਲ (ਅੰਮ੍ਰਿਤਸਰ) ਵਜੋਂ ਹੋਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ’ਚ ਬੈਠੇ ਇਕ ਤਸਕਰ ਦੇ ਸੰਪਰਕ ਵਿਚ ਸੀ ਅਤੇ ਉਸ ਦੇ ਇਸ਼ਾਰੇ ’ਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਅੱਗੇ ਸਪਲਾਈ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਹਿਜਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਘਰ ਨੇੜਿਓਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਸੰਬੰਧੀ ਐੱਸ.ਐੱਸ.ਓ.ਸੀ. ਥਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀ.ਏ. ਨੂੰ ਹਾਈ ਕੋਰਟ ਤੋਂ ਝਟਕਾ ਅਗਲੀ ਖ਼ਬਰ ਰੱਖੜਾ ਮਿੰਨੀ ਕਿਸਾਨ ਮੇਲਾ 23 ਨੂੰ
Ad Position 24