ਪੀ . ਏ . ਯੂ . ਕਿਸਾਨ ਮੇਲੇ ਦੇ ਪਹਿਲੇ ਦਿਨ ਵੱਖ - ਵੱਖ ਕੰਪਨੀਆਂ ਵਲੋਂ ਖੇਤੀਬਾੜੀ ਉਤਪਾਦਾਂ ਦਾ ਪ੍ਰਦਰਸ਼ਨ
ਲੁਧਿਆਣਾ, 18 ਸਤੰਬਰ (ਅਜੀਤ ਬਿਊਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇ ਦੋ ਰੋਜ਼ਾ ਕਿਸਾਨ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਕੰਪਨੀਆਂ ਵਲੋਂ ਖੇਤੀਬਾੜੀ ਉਤਪਾਦ ਪ੍ਰਦਰਸ਼ਿਤ ਕੀਤੇ ਗਏ, ਜਿਨ੍ਹਾਂ ਵਿਚ ਕਿਸਾਨਾਂ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਉਤਪਾਦਾਂ ਦੀ ਤਕਨੀਕ ਅਤੇ ਹੋਰ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਵੱਖ-ਵੱਖ ਖੇਤੀਬਾੜੀ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਆਪਣੇ ਉਤਪਾਦਾਂ ਉਪਰ ਕਈ ਤਰ੍ਹਾਂ ਦੀਆਂ ਲਭਾਊ ਯੋਜਨਾਵਾਂ ਅਤੇ ਭਾਰੀ ਛੋਟ ਵੀ ਦਿੱਤੀ ਗਈ।
ਅਜੀਤ ਡੈਸਕ
19-09-2026