ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਅਤੇ ਹਰਿਆਣਾ ਦੇ ਨਵ-ਨਿਯੁਕਤ ਚੀਫ਼ ਜਸਟਿਸ, ਜਸਟਿਸ ਮਿਸ਼ਰਾ
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ -ਨਿਯੁਕਤ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਅੱਜ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ -ਨਿਯੁਕਤ ਚੀਫ਼ ਜਸਟਿਸ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੇ ਕਿਹਾ ਕਿ ਇਸ ਪਾਵਨ ਅਸਥਾਨ ਵਿਖੇ ਅੱਜ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਪਰੰਤ ਚੀਫ਼ ਜਸਟਿਸ ਮਿਸ਼ਰਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਹਾਇਕ ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ ਵਲੋਂ ਸਿੱਖ ਇਤਿਹਾਸ ਸੰਬੰਧੀ ਪੁਸਤਕ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਥਾਨਕ ਸੈਸ਼ਨ ਜੱਜ ਜਤਿੰਦਰ ਕੌਰ, ਸੀ.ਜੇ.ਐੱਮ. ਸੁਪ੍ਰੀਤ ਕੌਰ, ਸੂਚਨਾ ਕੇਂਦਰ ਦੇ ਕਰਮਚਾਰੀ ਤਜਿੰਦਰਪਾਲ ਸਿੰਘ ਅਤੇ ਸਤਨਾਮ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।