19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਸੁਣਵਾਈ 9 ਅਕਤੂਬਰ ’ਤੇ ਪਈ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀ.ਸੀ. ਰਾਹੀਂ ਪੇਸ਼ੀ ਭੁਗਤੀ

ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 9 ਅਕਤੂਬਰ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 19-09-2026
ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਤੇ ਸੈਸ਼ਨ ਜੱਜ ਮਾਨਸਾ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਅਗਲੀ ਸੁਣਵਾਈ 9 ਅਕਤੂਬਰ ’ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ। ਅੱਜ ਤਫ਼ਤੀਸ਼ੀ ਅਫ਼ਸਰ ਗੁਰਲਾਲ ਸਿੰਘ ਧਾਲੀਵਾਲ ਦੀ ਗਵਾਹੀ ਤਾਂ ਹੋਈ ਪਰ ਅਧੂਰੀ ਰਹਿ ਗਈ ਜਦਕਿ ਹੌਲਦਾਰ ਬਲਤੇਜ ਸਿੰਘ ਗਵਾਹੀ ਨਹੀਂ ਹੋ ਸਕੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਅਦਾਲਤੀ ਕੰਪਲੈਕਸ ’ਚ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ 21 ਗਵਾਹੀਆਂ ਹੋ ਚੁੱਕੀਆਂ ਹਨ। ਮੂਸੇਵਾਲਾ ਪਰਿਵਾਰ ਵਲੋਂ ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਲਈ ਲਗਾਈ ਅਰਜ਼ੀ ਦੇ ਸਬੰਧ ’ਚ ਸਟੇਟ ਵਲੋਂ ਆਪਣਾ ਜਵਾਬ ਵੀ ਦਾਖਲ ਕੀਤਾ ਗਿਆ। ਦੱਸ ਦੇਈਏ ਮੁੱਖ ਸਾਜਿਸ਼ਘਾੜੇ ਲਾਰੈਂਸ ਬਿਸ਼ਨੋਈ, ਗੈਂਗਸਟਰ ਜੱਗੂ ਭਗਵਾਨਪੁਰੀਆ ਸਮੇਤ 23 ਮੁਲਜ਼ਮਾਂ ਨੇ ਵੱਖ-ਵੱਖ ਜੇਲ੍ਹਾਂ ’ਚੋਂ ਵੀਡੀਓ ਕਾਨਫਰੰਂਸਿੰਗ ਰਾਹੀਂ ਅਦਾਲਤ ’ਚ ਹਾਜ਼ਰੀ ਲਗਵਾਈ ਜਦਕਿ ਜਗਤਾਰ ਸਿੰਘ ਮੂਸਾ, ਨਸੀਬ ਦੀਨ ਤੇ ਪਵਨ ਬਿਸ਼ਨੋਈ ਸਰੀਰਕ ਤੌਰ ’ਤੇ ਪੇਸ਼ ਹੋਏ ਅਤੇ ਪ੍ਰਭਦੀਪ ਸਿੰਘ ਪੱਪੀ ਕਿਸੇ ਕਾਰਨ ਪੇਸ਼ ਨਹੀਂ ਹੋਇਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਵੱਡੇ ਇਕੱਠ ਨਾਲ ਖੇਤੀਬਾੜੀ ਯੂਨੀਵਰਸਿਟੀ ਦਾ ਕਿਸਾਨ ਮੇਲਾ ਸ਼ੁਰੂ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਅਤੇ ਹਰਿਆਣਾ ਦੇ ਨਵ-ਨਿਯੁਕਤ ਚੀਫ਼ ਜਸਟਿਸ, ਜਸਟਿਸ ਮਿਸ਼ਰਾ
Ad Position 24