19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੰਮਿਤਸਰ ’ਚ ਡਲਿਵਰੀ ਬੁਆਏ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਬੀਤੀ ਰਾਤ ਥਾਣਾ ਇਸਲਾਮਾਬਾਦ ਦੇ ਖੇਤਰ ਕੋਟ ਖਾਲਸਾ ’ਚ ਇਕ ਨੌਜਵਾਨ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀਂ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹ ਦਮ ਤੋੜ ਗਿਆ।

Ad Position 21
No active advertisement
ਸਾਹਿਲਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ। 19-09-2026
ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਬੀਤੀ ਰਾਤ ਥਾਣਾ ਇਸਲਾਮਾਬਾਦ ਦੇ ਖੇਤਰ ਕੋਟ ਖਾਲਸਾ ’ਚ ਇਕ ਨੌਜਵਾਨ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀਂ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹ ਦਮ ਤੋੜ ਗਿਆ। ਮ੍ਰਿਤਕ ਦੀ ਸ਼ਨਾਖਤ ਸਾਹਿਲਪ੍ਰੀਤ ਸਿੰਘ (25) ਪੁੱਤਰ ਮੁਖਤਿਆਰ ਸਿੰਘ ਵਾਸੀ ਹਰਕ੍ਰਿਸ਼ਨ ਨਗਰ ਮੋਹਨੀ ਪਾਰਕ ਥਾਣਾ ਇਸਲਾਮਾਬਾਦ ਵਜੋਂ ਹੋਈ ਹੈ। ਮੁਖਤਿਆਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਜੋਮੈਟੋ ਵਿਚ ਡਲਿਵਰੀ ਬੁਆਏ ਦਾ ਕੰਮ ਕਰਦਾ ਸੀ। ਗੋਲੀਆਂ ਲੱਗਣ ਤੋਂ ਬਾਅਦ ਸਾਹਿਲ ਨੂੰ ਅਮਨਦੀਪ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਐਕਟਿਵਾ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ ਸਨ। ਪਰਿਵਾਰ ਮੁਤਾਬਕ ਸਾਹਿਲ ਦਾ ਕਰੀਬ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦਾ ਛੇ ਮਹੀਨੇ ਦਾ ਇਕ ਬੱਚਾ ਵੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਵਾਰਦਾਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਆਲਾ ਅਧਿਕਾਰੀ ਮੌਕੇ ’ਤੇ ਪੁੱਜ ਗਏ। ਏ.ਡੀ.ਸੀ.ਪੀ. ਜਗਤੇਸ਼ਵਰ ਸਿੰਘ ਨੇ ਦੱਸਿਆ ਕਿ ਵਾਰਦਾਤ ਵਿਚ ਸ਼ਾਮਿਲ ਕਾਤਲਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਖੁੱਡੀਆਂ ਵਲੋਂ ‘ ਪਸ਼ੂ ਪਾਲਣ ਮੇਲੇ ’ ਦਾ ਉਦਘਾਟਨ ਅਗਲੀ ਖ਼ਬਰ ਫ਼ਰੀਦਕੋਟ ’ਚ 2 ਗ੍ਰਨੇਡਾਂ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24