ਭਾਰਤ-ਪਾਕਿ ਸਰਹੱਦ ’ਤੇ ਹੁਣ ਰਿਟਰੀਟ ਸੈਰੇਮਨੀ ਸ਼ਾਮ 5.30 ਵਜੇ ਹੋਵੇਗੀ
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 5. 30 ਵਜੇ ਕਰ ਦਿੱਤਾ ਗਿਆ ਹੈ।
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਹੁਣ ਸ਼ਾਮ 5.30 ਵਜੇ ਕਰ ਦਿੱਤਾ ਗਿਆ ਹੈ। ਬੀ.ਐੱਸ.ਐਫ. ਸੂਤਰਾਂ ਤੋਂ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਬਦਲਾਅ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਰਿਟਰੀਟ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਲੈ ਕੇ ਸ਼ਾਮ 5 ਵਜੇ ਬਾਰਡਰ ’ਤੇ ਪਹੁੰਚਣ।
(ਬਾਕੀ ਸਫ਼ਾ 11 ’ਤੇ)