ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਂਵਾਂ ’ਚ ਵਾਪਰੀਆਂ ਘਟਨਾਵਾਂ ਗੰਭੀਰ-ਵਿਧਾਇਕ ਇਆਲੀ
ਡੇਹਲੋਂ, 19 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਾਲਵਾ ਜ਼ੋਨ ਇੰਚਾਰਜ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਮਾਮਲੇ ਸਬੰਧੀ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਿਤ ਸਰਾਂਵਾਂ ਵਿਚ ਵਾਪਰੀ ਘਟਨਾ ਬੇਹੱਦ ਗੰਭੀਰ ਅਤੇ ਦੁਖਦਾਈ ਹੈ। ਵਿਧਾਇਕ ਇਆਲ਼ੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਸਬੰਧਿਤ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਜ਼ਰੂਰੀ ਹੈ।
ਅਜੀਤ ਡੈਸਕ
20-09-2026