19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੇਕਰ ਮੁੜ ਗੱਠਜੋੜ ਹੋਇਆ ਤਾਂ ਸੀਟਾਂ ਦੀ ਬਰਾਬਰ ਵੰਡ ਹੋਵੇਗੀ - ਹਰਦੀਪ ਸਿੰਘ ਪੁਰੀ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਦੀਆਂ ਸੰਨ੍ਹ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਅਤੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮੁੜ ਸਿਆਸੀ ਗਠਜੋੜ ਹੋਣ ਦੀ ਚੱਲ ਰਹੀ ਚਰਚਾ ਸੰਬੰਧੀ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਇਥੇ ਸੰਭਾਵੀ ਗੱਠਜੋੜ ਦੀ ਹਾਮੀਂ ਭਰਦਿਆਂ ਕਿਹਾ ਕਿ ਅਤੇ ਜੇਕਰ ਇਸ ਵਾਰ ਇਹ ਗੱਠਜੋੜ ਹੁੰਦਾ ਹੈ ਤਾਂ ਸੀਟਾਂ ਦੀ ਬਰਾਬਰ ਵੰਡ ਦੇ ਆਧਾਰ ’ਤੇ ਹੋਵੇਗਾ । ਕੇਂਦਰੀ ਮੰਤਰੀ ਸ: ਪੁਰੀ ਅੱਜ ਇਥੇ 20ਵੇਂ ਰੋਜ਼ਗਾਰ ਮੇਲੇ ’ਚ ਸ਼ਾਮਿਲ ਹੋਣ ਲਈ ਪੁੱਜੇ ਸਨ, ਜਿਨ੍ਹਾਂ ਸਭ ਤੋਂ ਪਹਿਲਾ ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਘਰ ਨਤਮਸਤਕ ਹੋਣ ਉਪਰੰਤ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ ।

Ad Position 21
No active advertisement
ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਨਾਲ ਭਾਜਪਾ ਆਗੂ ਇੰਜ. ਸ਼ਵੇਤ ਮਲਿਕ ਤੇ ਸਲਿਲ ਕਪੂਰ। ਤਸਵੀਰ : ਹਰਜੀਤ ਸਿੰਘ 20-09-2026
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਪੰਜਾਬ ਦੀਆਂ ਸੰਨ੍ਹ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਅਤੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮੁੜ ਸਿਆਸੀ ਗਠਜੋੜ ਹੋਣ ਦੀ ਚੱਲ ਰਹੀ ਚਰਚਾ ਸੰਬੰਧੀ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਇਥੇ ਸੰਭਾਵੀ ਗੱਠਜੋੜ ਦੀ ਹਾਮੀਂ ਭਰਦਿਆਂ ਕਿਹਾ ਕਿ ਅਤੇ ਜੇਕਰ ਇਸ ਵਾਰ ਇਹ ਗੱਠਜੋੜ ਹੁੰਦਾ ਹੈ ਤਾਂ ਸੀਟਾਂ ਦੀ ਬਰਾਬਰ ਵੰਡ ਦੇ ਆਧਾਰ ’ਤੇ ਹੋਵੇਗਾ । ਕੇਂਦਰੀ ਮੰਤਰੀ ਸ: ਪੁਰੀ ਅੱਜ ਇਥੇ 20ਵੇਂ ਰੋਜ਼ਗਾਰ ਮੇਲੇ ’ਚ ਸ਼ਾਮਿਲ ਹੋਣ ਲਈ ਪੁੱਜੇ ਸਨ, ਜਿਨ੍ਹਾਂ ਸਭ ਤੋਂ ਪਹਿਲਾ ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਘਰ ਨਤਮਸਤਕ ਹੋਣ ਉਪਰੰਤ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਵੀ ਕੀਤੀ । ਇਸ ਮੌਕੇ ਪੱਤਰਕਾਰਾਂ ਵਲੋਂ ਭਾਜਪਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਚੋਣ ਗੱਠਜੋੜ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸ: ਪੁਰੀ ਨੇ ਕਿਹਾ ਕਿ ਭਾਜਪਾ ਦੀ ਹਾਈਕਮਾਂਡ ਵਲੋਂ ਇਸ ਗੱਠਜੋੜ ਬਾਰੇ ਕੋਈ ਵੀ ਫ਼ੈਸਲਾ ਸਥਾਨਕ ਸੂਬਾਈ ਭਾਜਪਾ ਲੀਡਰਸ਼ਿਪ ਨਾਲ ਸਲਾਹ ਉਪਰੰਤ ਹੋਵੇਗਾ । ਪੰਜਾਬ ਸੂਬੇ ’ਚ ਵੱਧ ਰਹੀ ਨਸ਼ੇ ਦੇ ਸਮੱਸਿਆ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਤੇ ‘ਆਪ’ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕੇਂਦਰੀ ਮੰਤਰੀ ਸ: ਪੁਰੀ ਨੇ ਕਿਹਾ ਕਿ ਰਾਜ ’ਚ ਨਸ਼ੇ ਦੀ ਸਮੱਸਿਆ ਵਿਕਰਾਲ ਰੂਪ ਧਾਰਨ ਕਰ ਚੁੱਕੀ ਹੈ, ਜਿਸ ਤੋਂ ਕੋਈ ਵੀ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਰੋਜ਼ਗਾਰ ਮੇਲੇ ’ਚ ਸ਼ਮੂਲੀਅਤ ਬਾਰੇ ਜ਼ਿਕਰ ਕਰਦਿਆ ਂ ਕਿਹਾ ਕਿ ਇਹ 20ਵਾਂ ਰੋਜ਼ਗਾਰ ਮੇਲਾ ਹੈ, ਇਸ ਮੁਹਿੰਮ ਤਹਿਤ ਹੁਣ ਤੱਕ 12 ਲੱਖ ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਰੂਪ ’ਚ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ। ਸ: ਪੁਰੀ ਨੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ’ਚ ਨਵੇਂ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਨਿਯੁਕਤੀ ਪੱਤਰ ਵੀ ਵੰਡੇ । ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਸਾਂਸਦ ਇੰਜ. ਸ਼ਵੇਤ ਮਲਿਕ, ਬਖਸ਼ੀ ਰਾਮ ਅਰੋੜਾ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਡਾ: ਰਾਮ ਚਾਵਲਾ, ਰਜਿੰਦਰ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਹਰਜਿੰਦਰ ਸਿੰਘ ਠੇਕੇਦਾਰ, ਪ੍ਰਿੰੰ: ਜਸਵਿੰਦਰ ਸਿੰਘ ਢਿੱਲੋਂ, ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਚੋਣ ਕਮਿਸ਼ਨਰ ਡਾ: ਐੱਸ. ਐੱਸ. ਸੰਧੂ ਅੰਮ੍ਰਿਤਸਰ ਪੁੱਜੇ ਅਗਲੀ ਖ਼ਬਰ ਪੀ.ਏ.ਯੂ. ਕਿਸਾਨ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਕੰਪਨੀਆਂ ਵਲੋਂ ਕਿਸਾਨਾਂ ਨਾਲ ਕੀਤੀ ਤਕਨੀਕੀ ਜਾਣਕਾਰੀ ਸਾਂਝੀ
Ad Position 24