ਰਾਜਾ ਵੜਿੰਗ ਦੇ ਨਜ਼ਦੀਕੀ ਕਾਂਗਰਸ ਆਗੂ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ ਪਰਿਵਾਰ ਸਮੇਤ ਮਾਰਨ ਦੀ ਧਮਕੀ
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ ਪਰਿਵਾਰ ਸਮੇਤ ਖ਼ਤਮ ਕਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਪੁਰਤਗਾਲ ਦੇ ਨੰਬਰ ਤੋਂ ਵਟਸਐਪ ਕਾਲ ਰਾਹੀਂ ਦਿੱਤੀ ਗਈ ਹੈ।
ਗ
ਗੁਰਪ੍ਰੀਤ ਸਿੰਘ ਵਿੱਕੀ
20-09-2026
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਬੰਬੀਹਾ ਗੈਂਗ ਵਲੋਂ ਪਰਿਵਾਰ ਸਮੇਤ ਖ਼ਤਮ ਕਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਪੁਰਤਗਾਲ ਦੇ ਨੰਬਰ ਤੋਂ ਵਟਸਐਪ ਕਾਲ ਰਾਹੀਂ ਦਿੱਤੀ ਗਈ ਹੈ। ਫ਼ੋਨ ਕਰਨ ਵਾਲਾ ਖ਼ੁਦ ਨੂੰ ਸਿਕੰਦਰ ਬੰਬੀਹਾ ਦੱਸ ਰਿਹਾ ਹੈ। ਵਿੱਕੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਜ਼ਦੀਕੀ ਹਨ। ਪੀ.ਪੀ.ਸੀ.ਸੀ. ਦੇ ਮੈਂਬਰ ਵਿੱਕੀ ਮਾਨਸਾ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਹਨ। ਕਾਲ ਕਰਨ ਵਾਲੇ ਨੇ ਉਸਨੂੰ ਸਪੱਸ਼ਟ ਕਿਹਾ ਹੈ ਕਿ ਉਹ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਤੇ ਉਸ ਦੇ ਪਿਤਾ ਖ਼ਿਲਾਫ਼ ਬਿਆਨਬਾਜ਼ੀ ਬੰਦ ਕਰੇ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਸ ਨੂੰ ਪਰਿਵਾਰ ਸਮੇਤ ਮਾਰ ਦਿੱਤਾ ਜਾਵੇਗਾ। ਥਾਣਾ ਸਦਰ ਮਾਨਸਾ ਪੁਲਿਸ ਨੇ ਵਿੱਕੀ ਦੀ ਸ਼ਿਕਾਇਤ ’ਤੇ ਬੰਬੀਹਾ ਗਰੁੱਪ ਦੇ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਆਗੂ ਅਨੁਸਾਰ ਇਸ ਦੀ ਸੂਚਨਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਭੇਜ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਉੱਧਰ ਦੂਸਰੇ ਪਾਸੇ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਸਪੱਸ਼ਟ ਕਿਹਾ ਕਿ ਸਾਡੇ ਨੰਬਰ ਤਾਂ ਕੀ ਪੁਲਿਸ ਕੁਝ ਵੀ ਜਾਂਚ ਕਰੇ, ਕੋਈ ਇਤਰਾਜ਼ ਨਹੀਂ। ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ‘ਅਜੀਤ’ ਵਲੋਂ ਸੰਪਰਕ ਕਰਨ ’ਤੇ ਦੱਸਿਆ ਕਿ ਮਾਮਲੇ ਦੀ ਹਰ ਪਾਸੇ ਤੋਂ ਜਾਂਚ ਕੀਤੀ ਜਾ ਰਹੀ ਹੈ।