ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਅਬੋਹਰ, 19 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੀ ਢਾਣੀ ਵਿਸ਼ੇਸ਼ਰਨਾਥ ਦੇ ਰਹਿਣ ਵਾਲੇ ਇਕ ਨੌਜਵਾਨ ਸੋਨੂੰ ਕੁਮਾਰ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਢਾਣੀ ਦੇ ਨੇੜੇ ਹੀ ਇਕ ਓਵਰਬ੍ਰਿਜ ਕੋਲੋਂ ਬਰਾਮਦ ਹੋਈ, ਜਿਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਸਨ।
ਅਬੋਹਰ, 19 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੀ ਢਾਣੀ ਵਿਸ਼ੇਸ਼ਰਨਾਥ ਦੇ ਰਹਿਣ ਵਾਲੇ ਇਕ ਨੌਜਵਾਨ ਸੋਨੂੰ ਕੁਮਾਰ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਢਾਣੀ ਦੇ ਨੇੜੇ ਹੀ ਇਕ ਓਵਰਬ੍ਰਿਜ ਕੋਲੋਂ ਬਰਾਮਦ ਹੋਈ, ਜਿਸ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਸਨ। ਅੱਜ ਸਵੇਰੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ ਦੋ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾਇਆ। ਪੁਲਿਸ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ। ਜਾਣਕਾਰੀ ਅਨੁਸਾਰ ਢਾਣੀ ਵਾਸੀ ਸੋਨੂੰ ਕੁਮਾਰ, ਬਾਗ਼ਾਂ ’ਚ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ। ਕੱਲ੍ਹ ਵੀ ਉਹ ਆਪਣੇ ਕੰਮ ’ਤੇ ਗਿਆ ਹੋਇਆ ਸੀ, ਪਰ ਦੇਰ ਰਾਤ ਤੱਕ ਘਰ ਵਾਪਸ ਨਹੀਂ ਨਹੀਂ ਮੁੜਿਆ। ਅੱਜ ਸਵੇਰੇ ਓਵਰਬ੍ਰਿਜ ਦੇ ਕੋਲੋਂ ਲੰਘ ਰਹੇ ਰਾਹਗੀਰਾਂ ਨੇ ਉਸ ਦੀ ਖ਼ੂਨ ਨਾਲ ਲੱਥਪੱਥ ਲਾਸ਼ ਦੇਖ ਕੇ ਇਸ ਦੀ ਸੂਚਨਾ ਪਰਿਵਾਰ ਵਾਲਿਆਂ ਨੂੰ ਦਿੱਤੀ । ਸੂਚਨਾ ਮਿਲਦਿਆਂ ਹੀ ਥਾਣਾ ਨੰਬਰ ਦੋ ਦੇ ਇੰਚਾਰਜ ਰਵਿੰਦਰ ਸਿੰਘ ਭੀਟੀ ਆਪਣੀ ਪੁਲਿਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ।