19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਭਾਦੋਂ ਸੁਦੀ ਅਸ਼ਟਮੀ ਮੌਕੇ ਮਨਾਇਆ ਗਿਆ ‘ ਚੌਪਈ ਉਚਾਰਨ ਦਿਵਸ’

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਕਮੇਟੀ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਯੁਕਤ ਰੂਪ ’ਚ ਮੈਨੇਜਰ ਸਰਬ ਦਿਆਲ ਸਿੰਘ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਅੱਜ ਸਾਲਾਨਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ (ਭਾਦੋਂ ਸ਼ੁਦੀ ਅਸ਼ਟਮੀ) ਮੁਕੰਮਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਅੱਜ ਸਵੇਰੇ ਭੋਗ ਪਾਉਣ ਉਪਰੰਤ ਦਰਬਾਰ ਸਾਹਿਬ ਦੇ ਬਿਲਕੁਲ ਸਾਹਮਣੇ ਬਾਹਰ ਲਗਾਏ ਵਾਟਰ ਪਰੂੂਫ ਟੈਂਟ ਜਿਸਨੂੂੰ ਬਾ ਕਮਾਲ ਸਜਾਇਆ ਗਿਆ ਸੀ ਵਿਚ ਧਾਰਮਿਕ ਦੀਵਾਨ ਸਜਾਏ ਗਏ।

Ad Position 21
No active advertisement
ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਮਨਾਏ ਗਏ ਚੌਪਈ ਉਚਾਰਨ ਦਿਵਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਦੇਂ ਹੋਏ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ। 20-09-2026
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਕਮੇਟੀ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਯੁਕਤ ਰੂਪ ’ਚ ਮੈਨੇਜਰ ਸਰਬ ਦਿਆਲ ਸਿੰਘ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਅੱਜ ਸਾਲਾਨਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ (ਭਾਦੋਂ ਸ਼ੁਦੀ ਅਸ਼ਟਮੀ) ਮੁਕੰਮਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਅੱਜ ਸਵੇਰੇ ਭੋਗ ਪਾਉਣ ਉਪਰੰਤ ਦਰਬਾਰ ਸਾਹਿਬ ਦੇ ਬਿਲਕੁਲ ਸਾਹਮਣੇ ਬਾਹਰ ਲਗਾਏ ਵਾਟਰ ਪਰੂੂਫ ਟੈਂਟ ਜਿਸਨੂੂੰ ਬਾ ਕਮਾਲ ਸਜਾਇਆ ਗਿਆ ਸੀ ਵਿਚ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸਮੂਹ ਸੰਗਤਾਂ ਨੂੂੂੰ ਚੌਪਈ ਉਚਾਰਨ ਦਿਵਸ ਦੀ ਵਧਾਈ ਦਿੱਤੀਆਂ ਕਿਹਾ ਕਿ ਸਿੱਖ ਸੰਗਤਾਂ ਨੂੰ ਅਜੋਕੇ ਦੌਰ ਅੰਦਰ ਇੱਕਮੁੱਠ ਹੋਣਾ ਚਾਹੀਦਾ ਹੈ ਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਅਤੇ ਸਿੱਖ ਇਤਿਹਾਸ ਨਾਲ ਜੋੜਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਚੌਪਈ ਸਾਹਿਬ ਦੀ ਬਾਣੀ ਤੋਂ ਸੇਧ ਲੈ ਕੇ ਆਪਣੀ ਜ਼ਿੰਦਗੀ ਬਤੀਤ ਕਰਨੀ ਚਾਹੀਦੀ ਹੈ ਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਜੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਗਿਆਨੀ ਵਿਸ਼ਾਲ ਸਿੰਘ ਜੀ ਕਥਾ ਵਾਚਕ ਵਲੋਂ ਚੌਪਈ ਸਾਹਿਬ ਦੀ ਪਵਿੱਤਰ ਬਾਣੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਰਵਾਇਤ ਅਨੁਸਾਰ ਮਾਲ ਪੂੜਿਆਂ ਤੇ ਖੀਰ ਦੇ ਲੰਗਰ ਵਰਤਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਨੇਜਰ ਸਰਬ ਦਿਆਲ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਸੰਦੀਪ ਸਿੰਘ ਕਲੋਤਾ ਤੇ ਭੁਪਿੰਦਰ ਸਿੰਘ, ਜਥੇਦਾਰ ਗੁਰਦੀਪ ਸਿੰਘ ਬਾਵਾ, ਮੁੱਖ ਸੇਵਾਦਾਰ ਸੁਖਵੀਰ ਸਿੰਘ ਜਿੰਦਬੜੀ, ਤਰਲੋਚਨ ਸਿੰਘ, ਬਲਵੀਰ ਸਿੰਘ, ਸਿਮਰਨਜੀਤ ਸਿੰਘ ਬਿਮਰਾ, ਗੁਰਬਚਨ ਸਿੰਘ ਬਚਨ, ਹਰਜਿੰਦਰ ਸਿੰਘ ਭੈਣੀ, ਕਰਨੈਲ ਸਿੰਘ ਭਾਊਵਾਲ, ਅਮਰੀਕ ਸਿੰਘ, ਮਨਮੋਹਣ ਸਿੰਘ ਮੋਹਣੀ, ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਜਗਦੀਪ ਸਿੰਘ ਦੂਆ, ਜਸਵੀਰ ਸਿੰਘ ਬੰਬੀ, ਹਰਪਾਲ ਸਿੰਘ ਭਸੀਨ, ਇੰਚਾਰਜ ਸਰਬਜੀਤ ਸਿੰਘ, ਹਰਜੀਤ ਸਿੰਘ ਖ਼ਾਲਸਾ, ਡਾ ਕੁਲਜੀਤ ਸਿੰਘ, ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਠੇਕੇਦਾਰ ਰਜਿੰਦਰ ਸਿੰਘ, ਅਵਤਾਰ ਸਿੰਘ ਤਾਰੀ, ਸ਼ਰਨਜੀਤ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਤੋਂ ਆਇਆ ਨੌਜਵਾਨ ਗ੍ਰਨੇਡ ਸਮੇਤ ਫੜੇ ਜਾਣ ਬਾਅਦ 4 ਦਿਨਾ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Ad Position 24