19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼ਿਵਰਾਜ ਸਿੰਘ ਚੌਹਾਨ ਵਲੋਂ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਦਾ ਸੱਦਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-‘ਪੰਜਾਬ ਇਸ ਸਮੇਂ ਨਸ਼ਿਆਂ ਦੇ ਗੰਭੀਰ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਨਸ਼ਿਆਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ ਤੇ ਅਨੇਕਾਂ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਤੇ ਬਰਬਾਦ ਕਰ ਦਿੱਤੀ ਹੈ’, ਇਹ ਸ਼ਬਦ ਭਾਰਤ ਦੇ ਕੇਂਦਰੀ ਖੇਤੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਦੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)-‘ਪੰਜਾਬ ਇਸ ਸਮੇਂ ਨਸ਼ਿਆਂ ਦੇ ਗੰਭੀਰ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਨਸ਼ਿਆਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ ਤੇ ਅਨੇਕਾਂ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਤੇ ਬਰਬਾਦ ਕਰ ਦਿੱਤੀ ਹੈ’, ਇਹ ਸ਼ਬਦ ਭਾਰਤ ਦੇ ਕੇਂਦਰੀ ਖੇਤੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਦੇ ਹਨ। ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਉੱਤੇ ਆਪਣੇ ਇਕ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਦੇ ਸੰਕਲਪ ਹੇਠ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਰਹੀ ਹੈ। ਜਿਸ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸੇ ਯਾਤਰਾ ਦੌਰਾਨ 21 ਸਤੰਬਰ ਨੂੰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਪਹੁੰਚ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਈ ਚਾਵਲਾ ’ ਤੇ ਦੋਸ਼ ਲਾਉਣ ਵਾਲੀ ਔਰਤ ਅਕਾਲੀ ਦਲ ਦੇ ਪਲੇਟਫਾਰਮ ’ ਤੇ ਸੋਸ਼ਲ ਮੀਡੀਆ ’ ਤੇ ਆਈ ਸਾਹਮਣੇ ਅਗਲੀ ਖ਼ਬਰ 17 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰ ਕਾਬੂ
Ad Position 24