ਗੁਰੂ ਘਰਾਂ ’ਚੋਂ ਵਿਭਚਾਰੀਆਂ ਨੂੰ ਕੱਢਣ ਲਈ ਰਾਜਪਾਲ ਨੂੰ ਮਿਲਾਂਗੇ-ਭਾਈ ਗੁਰਪ੍ਰੀਤ ਸਿੰਘ
ਬਟਾਲਾ, 19 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਕਮੇਟੀ ਦੇ ਹਾਊਸ ਨੂੰ ਤੁਰੰਤ ਭੰਗ ਕਰਕੇ ਮੁੜ ਚੋਣਾਂ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਗੁਰਦਾਸਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੰਗਤਾਂ ਦੇ ਵੱਡੇ ਵਫ਼ਦ ਦੇ ਰੂਪ ਵਿਚ ਧਰਮ ਯੁੱਧ ਮੋਰਚਾ ਸਮਾਣਾ ਦੀ ਕਮੇਟੀ ਮਿਲੇਗੀ। ਇਹ ਜਾਣਕਾਰੀ ਬਟਾਲਾ ਨਿਵਾਸੀ, ਧਰਮ ਯੁੱਧ ਮੋਰਚਾ ਦੇ ਕੋਆਰਡੀਨੇਟਰ, ਭਾਈ ਗੁਰਪ੍ਰੀਤ ਸਿੰਘ ਨੇ ਬਟਾਲਾ ਕਲੱਬ ਵਿਚ ਮੀਡੀਆ ਨਾਲ ਸਾਂਝੀ ਕਰਦੇ ਹੋਏ ਦਿੱਤੀ ਅਤੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਦਰਜ ਹੋਈ ਐਫ.
ਬਟਾਲਾ, 19 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਕਮੇਟੀ ਦੇ ਹਾਊਸ ਨੂੰ ਤੁਰੰਤ ਭੰਗ ਕਰਕੇ ਮੁੜ ਚੋਣਾਂ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਗੁਰਦਾਸਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੰਗਤਾਂ ਦੇ ਵੱਡੇ ਵਫ਼ਦ ਦੇ ਰੂਪ ਵਿਚ ਧਰਮ ਯੁੱਧ ਮੋਰਚਾ ਸਮਾਣਾ ਦੀ ਕਮੇਟੀ ਮਿਲੇਗੀ। ਇਹ ਜਾਣਕਾਰੀ ਬਟਾਲਾ ਨਿਵਾਸੀ, ਧਰਮ ਯੁੱਧ ਮੋਰਚਾ ਦੇ ਕੋਆਰਡੀਨੇਟਰ, ਭਾਈ ਗੁਰਪ੍ਰੀਤ ਸਿੰਘ ਨੇ ਬਟਾਲਾ ਕਲੱਬ ਵਿਚ ਮੀਡੀਆ ਨਾਲ ਸਾਂਝੀ ਕਰਦੇ ਹੋਏ ਦਿੱਤੀ ਅਤੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਦਰਜ ਹੋਈ ਐਫ.ਆਈ.ਆਰ. ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਵੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਅਜਿਹੇ ਲੋਕਾਂ ਦਾ ਗੁਰੂ ਘਰਾਂ ’ਤੇ ਕਬਜ਼ਾ ਰਹਿੰਦਾ ਹੈ ਤਾਂ ਫਿਰ ਸ਼ਰਮਨਾਕ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਇਸ ਐਫਆਈਆਰ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਜਵਾਬਦੇਹੀ ਦੇ ਕਟਹਿਰੇ ਵਿਚ ਖੜਾ ਕਰ ਦਿੱਤਾ ਹੈ। ਉਨ੍ਹਾਂ ਰੋਪੜ ਦੇ ਐਸ.ਐਸ.ਪੀ. ਅਤੇ ਡੀ.ਜੀ.ਪੀ. ਪੰਜਾਬ ਸਮੇਤ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲੀਆ ਚਿੰਨ੍ਹ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ 20 ਦਿਨਾਂ ਵਿਚ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ। ਇਸ ਮੌਕੇ ਸਮਾਣਾ ਮੋਰਚੇ ਦੇ ਬਾਬਾ ਗੁਰਦੀਪ ਸਿੰਘ ਭੁੱਲਰ, ਭਾਈ ਗੁਰਨਾਮ ਸਿੰਘ ਅਤੇ ਭਾਈ ਲਵਜੋਤ ਸਿੰਘ ਬਟਾਲਾ ਹਾਜ਼ਰ ਸਨ।