19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਥਾਈਲੈਂਡ ’ਚ ਬਜ਼ੁਰਗ ਸਿੱਖ ਦੀ ਦਸਤਾਰ ਉਤਾਰਨ ਦਾ ਮਾਮਲਾ: ਪ੍ਰਧਾਨ ਧਾਮੀ ਵਲੋਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਮਾਮਲਾ ਥਾਈਲੈਂਡ ਸਰਕਾਰ ਕੋਲ ਉਠਾਉਣ ਦੀ ਅਪੀਲ

ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਸਿੱਖ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦੀ ਦਸਤਾਰ ਉਤਾਰੇ ਜਾਣ ਸੰਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਥਾਈਲੈਂਡ ਦੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਆਖਿਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਸਿੱਖ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦੀ ਦਸਤਾਰ ਉਤਾਰੇ ਜਾਣ ਸੰਬੰਧੀ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀ ਵੀਡੀਓ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ ’ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਥਾਈਲੈਂਡ ਦੇ ਸੰਬੰਧਿਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਆਖਿਆ ਹੈ। ਜਾਰੀ ਬਿਆਨ ਵਿਚ ਪ੍ਰਧਾਨ ਧਾਮੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣ ਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ।
Ad Position 22
No active advertisement
ਪਿਛਲੀ ਖ਼ਬਰ ਅਗਵਾ ਤੇ ਜਬਰਨ ਧਰਮ ਤਬਦੀਲੀ ਦੀ ਸ਼ਿਕਾਰ ਹਿੰਦੂ ਲੜਕੀ ਬਰਾਮਦ ਅਗਲੀ ਖ਼ਬਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੇਕਰ ਮੁੜ ਗੱਠਜੋੜ ਹੋਇਆ ਤਾਂ ਸੀਟਾਂ ਦੀ ਬਰਾਬਰ ਵੰਡ ਹੋਵੇਗੀ - ਹਰਦੀਪ ਸਿੰਘ ਪੁਰੀ
Ad Position 24