20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨੂੰ ਪੰਥ ’ਚੋਂ ਛੇਕਿਆ ਦੋਸ਼ ਲਾਉਣ ਵਾਲੀ ਬੀਬੀ ਇਕ ਵਾਰ ਮਿਲੀ ਜ਼ਰੂਰ ਸੀ , ਪਰ ਕੋਈ ਲਿਖਤੀ ਸ਼ਿਕਾਇਤ ਨਹੀਂ ਦਿੱਤੀ - ਜਥੇਦਾਰ ਗੜਗੱਜ

ਸਫ਼ਾ 1 ਦੀ ਬਾਕੀ ਭਾਵੇਂ ਕਿ ਸ਼੍ਰੋਮਣੀ ਕਮੇਟੀ ਨੇ ਵਿਭਾਗੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਹੈ,ਪਰ ਕਿਉਂਕਿ ਜਦੋਂ ਕੋਈ ਜ਼ਿੰਮੇਵਾਰ ਸਿੱਖ ਅਹੁਦੇ ’ਤੇ ਸੇਵਾ ਨਿਭਾਅ ਰਿਹਾ ਹੁੰਦਾ ਹੈ, ਤਾਂ ਉਸ ਦੀ ਕੌਮ ਅਤੇ ਧਰਮ ਪ੍ਰਤੀ ਵੱਡੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਕਿਰਦਾਰ ਅਤੇ ਇਖ਼ਲਾਕ ਨੂੰ ਹਮੇਸ਼ਾ ਗੁਰੂ ਆਸ਼ੇ ਅਨੁਸਾਰ ਰੱਖੇ। ਇਸ ਜਿੰਮੇਵਾਰ ਪਦਵੀ ’ਤੇ ਬੈਠੇ ਮਨੁੱਖ ਉੱਤੇ ਦੋਸ਼ ਲੱਗਣੇ ਸਮੂਹਿਕ ਤੌਰ ’ਤੇ ਕੌਮ ਲਈ ਹੇਠੀ ਦਾ ਕਾਰਨ ਬਣਦਾ ਹੈ, ਇਸ ਕਰਕੇ ਮਲਕੀਤ ਸਿੰਘ ਨੂੰ ਖਾਲਸਾ ਪੰਥ ਵਿਚੋਂ ਖਾਰਜ ਕੀਤਾ ਜਾਂਦਾ ਹੈ ਤੇ ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ।

Ad Position 21
No active advertisement
ਅਜੀਤ ਡੈਸਕ 21-09-2026
ਸਫ਼ਾ 1 ਦੀ ਬਾਕੀ ਭਾਵੇਂ ਕਿ ਸ਼੍ਰੋਮਣੀ ਕਮੇਟੀ ਨੇ ਵਿਭਾਗੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਹੈ,ਪਰ ਕਿਉਂਕਿ ਜਦੋਂ ਕੋਈ ਜ਼ਿੰਮੇਵਾਰ ਸਿੱਖ ਅਹੁਦੇ ’ਤੇ ਸੇਵਾ ਨਿਭਾਅ ਰਿਹਾ ਹੁੰਦਾ ਹੈ, ਤਾਂ ਉਸ ਦੀ ਕੌਮ ਅਤੇ ਧਰਮ ਪ੍ਰਤੀ ਵੱਡੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੇ ਕਿਰਦਾਰ ਅਤੇ ਇਖ਼ਲਾਕ ਨੂੰ ਹਮੇਸ਼ਾ ਗੁਰੂ ਆਸ਼ੇ ਅਨੁਸਾਰ ਰੱਖੇ। ਇਸ ਜਿੰਮੇਵਾਰ ਪਦਵੀ ’ਤੇ ਬੈਠੇ ਮਨੁੱਖ ਉੱਤੇ ਦੋਸ਼ ਲੱਗਣੇ ਸਮੂਹਿਕ ਤੌਰ ’ਤੇ ਕੌਮ ਲਈ ਹੇਠੀ ਦਾ ਕਾਰਨ ਬਣਦਾ ਹੈ, ਇਸ ਕਰਕੇ ਮਲਕੀਤ ਸਿੰਘ ਨੂੰ ਖਾਲਸਾ ਪੰਥ ਵਿਚੋਂ ਖਾਰਜ ਕੀਤਾ ਜਾਂਦਾ ਹੈ ਤੇ ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਸ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਮਲਕੀਤ ਸਿੰਘ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ। ਅਮਰਜੀਤ ਸਿੰਘ ਚਾਵਲਾ ‘ਨਿਰਦੋਸ਼ ਸਾਬਤ ਹੋਣ ਤੱਕ’ ਸਿੱਖ ਪੰਥ ਵਿਚੋਂ ਖਾਰਜ ਇਸੇ ਦੌਰਾਨ ਜਥੇਦਾਰ ਗੜਗੱਜ ਵਲੋਂ ਤਖ਼ਤ ਸਾਹਿਬ ਤੋਂ ਜਾਰੀ ਇਕ ਹੋਰ ਆਦੇਸ਼ ਵਿਚ ਕਿਹਾ ਗਿਆ ਕਿ ਪਿਛਲੇ ਦਿਨੀਂ ਇਕ ਬੀਬੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਲਗਾਏ ਗੰਭੀਰ ਦੋਸ਼ਾਂ ਦਾ ਮਾਮਲਾ ਵਿਚਾਰਿਆ ਗਿਆ। ਅਮਰਜੀਤ ਸਿੰਘ ਚਾਵਲਾ ਉੱਤੇ ਬੱਜਰ ਕੁਰਹਿਤ ਕਰਨ ਦੇ ਗੰਭੀਰ ਦੋਸ਼ ਲੱਗੇ ਹਨ, ਇਸ ਕਰਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਚਾਵਲਾ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ ਉਦੋਂ ਤੱਕ ਖ਼ਾਲਸਾ ਪੰਥ ਵਿਚੋਂ ਖਾਰਜ ਕੀਤਾ ਜਾਂਦਾ ਹੈ। ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਅਮਰਜੀਤ ਸਿੰਘ ਚਾਵਲਾ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਅਮਰਜੀਤ ਸਿੰਘ ਚਾਵਲਾ ’ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ। ਨਵੀਂ ਦਿੱਲੀ ਤੇ ਮੁੰਬਈ ਦੀਆਂ ਦੋ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ ਨੂੰ ਤਾੜਨਾ ਇਸੇ ਦੌਰਾਨ ਅੱਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁਭਾਸ਼ ਨਗਰ ਨਵੀਂ ਦਿੱਲੀ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਉਲੰਘਣਾ ਕਰਨ ਦੇ ਮਾਮਲੇ ’ਚ ਦਿੱਲੀ ਦੀਆਂ ਸੰਗਤਾਂ ਵਲੋਂ ਵਾਰ ਵਾਰ ਪੁੱਜ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਦੇਸ਼ ਕੀਤਾ ਕਿ ਜੇਕਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਪੰਥਕ ਰਵਾਇਤਾਂ ਅਨੁਸਾਰ ਅਗਲੇਰੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਹੋਰ ਮਾਮਲੇ ਵਿਚ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਸੈਕਟਰ-6, ਸ਼ਾਂਤੀ ਨਗਰ, ਮੀਰਾ ਰੋਡ (ਈਸਟ) ਠਾਣਾ, ਮੁੰਬਈ ਮਹਾਂਰਾਸ਼ਟਰ ਦੇ ਪ੍ਰਬੰਧ ਨੂੰ ਲੈ ਕੇ ਦੋ ਧਿਰਾਂ ਦੇ ਚੱਲ ਰਹੇ ਵਿਵਾਦ ਸੰਬੰਧੀ ਆਦੇਸ਼ ਕੀਤਾ ਗਿਆ ਕਿ ਜੇਕਰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਦਲਬੀਰ ਸਿੰਘ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕੀਤੀ ਤਾਂ ਪੰਥਕ ਰਵਾਇਤਾਂ ਅਨੁਸਾਰ ਅਗਲੇਰੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਾਹ ਦੇ ਇਸ਼ਾਰੇ ’ ਤੇ ਨਾਂਅ ਹਟਾਉਣ ਦਾ ਅਰਥ ਹੈ ਐਸ . ਆਈ . ਆਰ .- ਕਾਂਗਰਸ ਅਗਲੀ ਖ਼ਬਰ ਸਰਬ ਆਂਗਣਵਾੜੀ ਯੂਨੀਅਨ ਨੂੰ ਛੱਡ ਅਟਾਰੀ ਤੇ ਖਾਸਾ ਦੀਆਂ ਵਰਕਰਾਂ ‘ਆਲ ਪੰਜਾਬ ਮੁਲਾਜ਼ਮ ਯੂਨੀਅਨ’ ’ਚ ਸ਼ਾਮਿਲ
Ad Position 24