21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ

ਜਲੰਧਰ, 20 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 21-09-2026
ਜਲੰਧਰ, 20 ਸਤੰਬਰ (ਜਤਿੰਦਰ ਪੰਮੀ)–ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ ਨੇ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦੀ ਮਹਾਨ ਤੇ ਵਿਲੱਖਣ ਸ਼ਖ਼ਸੀਅਤ ਕਰਾਰ ਦਿੱਤਾ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਮਾਣ-ਸਨਮਾਨ ਹਾਸਲ ਕੀਤਾ। ਚੂਨੀ ਲਾਲ ਭਗਤ ਦੀ ਯਾਦ ਵਿਚ ਐਤਵਾਰ ਨੂੰ ਐੱਮ.ਐੱਸ. ਫਾਰਮ ਬਸਤੀ ਪੀਰਦਾਦ ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨ ਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ । ਉਕਤ ਬੁਲਾਰਿਆਂ ਨੇ ਸ਼ਰਧਾਂਜਲੀ ਸਮਾਗਮ ’ਚ ਪੁੱਜੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਵਿਛੋੜੇ ਨਾਲ ਭਗਤ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ । ਸਵਰਗੀ ਚੂਨੀ ਲਾਲ ਭਗਤ ਦੇ ਜੀਵਨ ਸਫ਼ਰ ਨੂੰ ਯਾਦ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਕੇ ਵਸੇ, ਜਿੱਥੇ ਪਰਿਵਾਰ ਨੇ ਖੇਡਾਂ ਦੇ ਸਾਮਾਨ ਨੂੰ ਨਿਰਯਾਤ ਕਰਨ ਦਾ ਕਾਰੋਬਾਰ ਸਥਾਪਤ ਕੀਤਾ ਤੇ ਇਸ ਖੇਤਰ ਵਿਚ ਨਾਮਣਾ ਖੱਟਿਆ। ਇਸ ਤੋਂ ਬਾਅਦ ਉਹ ਸੂਬੇ ਦੀ ਸਰਗਰਮ ਰਾਜਨੀਤੀ ਵਿਚ ਸ਼ਾਮਿਲ ਹੋਏ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ । ਇਸ ਉਪਰੰਤ ਉਨ੍ਹਾਂ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ । ਉਨ੍ਹਾਂ ਕਿਹਾ ਕਿ ਸ਼ਰਧਾਂਜਲੀ ਸਭਾ ਵਿਚ ਲੋਕਾਂ ਦਾ ਭਾਰੀ ਇਕੱਠ ਭਗਤ ਪਰਿਵਾਰ ਵਲੋਂ ਕਮਾਈ ਅਸਲ ਦੌਲਤ ਹੈ, ਜੋ ਚੂਨੀ ਲਾਲ ਭਗਤ ਦੀ ਲੋਕਾਂ ਨਾਲ ਡੂੰਘੀ ਸਾਂਝ ਦਾ ਪ੍ਰਤੀਕ ਹੈ । ਇਸ ਤੋਂ ਇਲਾਵਾ ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐੱਸ . ਐੱਸ.ਪੀ. ਹਰਵਿੰਦਰ ਸਿੰਘ ਵਿਰਕ ਤੇ ਹੋਰ ਉੱਘੀਆਂ ਸ਼ਖ਼ਸੀਅਤਾਂ, ਆਗੂਆਂ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਜ਼ਿਕਰਯੋਗ ਹੈ ਕਿ ਚੂਨੀ ਲਾਲ ਭਗਤ ਦਾ ਲੰਬੀ ਬਿਮਾਰੀ ਤੋਂ ਬਾਅਦ 93 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਅੱਤਵਾਦੀ ਸੰਗਠਨ ਖ਼ੈਬਰ ਪਖਤੂਨਖਵਾ ’ਚ ਤਬਦੀਲ ਕਰ ਰਹੇ ਆਪਣੇ ਟਿਕਾਣੇ ਅਗਲੀ ਖ਼ਬਰ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ ’ਚ 5 ਅੱਤਵਾਦੀ ਮਾਰਨ ਦਾ ਕੀਤਾ ਦਾਅਵਾ; 23 ਲੋਕਾਂ ਨੂੰ ਅਗਵਾ ਹੋਣ ਤੋਂ ਬਚਾਇਆ
Ad Position 24