ਪਿੰਡ ਕੁਹਾਰ ਵਾਲਾ ’ਚ ਪਤਨੀ ਦਾ ਕਤਲ
ਕੋਟਕਪੂਰਾ (ਫਰੀਦਕੋਟ), 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨੇੜਲੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ 30 ਸਾਲ ਵਜੋਂ ਹੋਈ ਹੈ।
ਸ
ਸਰਬਜੀਤ ਕੌਰ ਦੀ ਪੁਰਾਣੀ ਤਸਵੀਰ।
21-09-2026
ਕੋਟਕਪੂਰਾ (ਫਰੀਦਕੋਟ), 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਨੇੜਲੇ ਪਿੰਡ ਕੁਹਾਰ ਵਾਲਾ ਵਿਖੇ ਘਰੇਲੂ ਕਲੇਸ਼ ਕਾਰਨ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ 30 ਸਾਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਕੁਹਾਰ ਵਾਲਾ ਵਸਨੀਕ ਗੁਰਜੰਟ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ ਨਾਲ ਘਰੇਲੂ ਕਲੇਸ਼ ਚੱਲਦਾ ਰਹਿੰਦਾ ਸੀ। ਦੋਵਾਂ ਦੇ ਦੋ ਲੜਕੀਆਂ ਤੇ ਇਕ ਲੜਕਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਅਕਸਰ ਸ਼ਰਾਬ ਦੇ ਨਸ਼ੇ ਵਿਚ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਬੀਤੀ ਰਾਤ ਵੀ ਦੋਵਾਂ ਵਿਚਕਾਰ ਲੜਾਈ ਹੋਈ ਅਤੇ ਗੁਰਜੰਟ ਸਿੰਘ ਵਲੋਂ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਸਰਬਜੀਤ ਕੌਰ ਆਪਣੇ ਗੁਆਂਢੀਆਂ ਦੇ ਘਰ ਚਲੀ ਗਈ ਤੇ ਉੱਥੇ ਹੀ ਰਾਤ ਨੂੰ ਸੌਂ ਗਈ। ਦੱਸਿਆ ਜਾ ਰਿਹਾ ਹੈ ਕਿ ਅੱਧੀ ਰਾਤ ਦੇ ਕਰੀਬ ਗੁਰਜੰਟ ਸਿੰਘ ਛੱਤ ਦੇ ਰਸਤੇ ਗੁਆਂਢੀਆਂ ਦੇ ਘਰ ਵਿਚ ਦਾਖਲ ਹੋ ਗਿਆ ਅਤੇ ਉੱਥੇ ਸੁੱਤੀ ਪਈ ਆਪਣੀ ਪਤਨੀ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਨੇ ਸਰਬਜੀਤ ਕੌਰ ’ਤੇ ਕਈ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਸਦਰ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਭੇਜ ਦਿੱਤਾ। ਇਸ ਸਬੰਧੀ ਐਸ.ਐਚ.ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।