20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੋਇਟਾ ’ਚ ਇਤਿਹਾਸਕ ਗੁਰਦੁਆਰੇ ਦੀ ਇਮਾਰਤ ਢਾਹੁਣ ਖ਼ਿਲਾਫ਼ ਸਿੱਖ ਭਾਈਚਾਰੇ ਵਲੋਂ ਪ੍ਰੈੱਸ ਕਾਨਫ਼ਰੰਸ

ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਦੇ ਆਰਚਰ ਰੋਡ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰਾਤੋ-ਰਾਤ ਢਾਹੇ ਜਾਣ ਦੇ ਮਾਮਲੇ ਅਤੇ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰੋਪਰਟੀ ਬੋਰਡ ਵਲੋਂ ਗੁਰਦੁਆਰਾ ਸਾਹਿਬ ਦੀ ਹੋਂਦ ਤੋਂ ਇਨਕਾਰ ਕੀਤੇ ਜਾਣ ਉਪਰੰਤ ਸਿੱਖ ਭਾਈਚਾਰੇ ਨੇ ਹੋਰ ਘੱਟ ਗਿਣਤੀ ਭਾਈਚਾਰਿਆਂ ਨਾਲ ਮਿਲ ਕੇ ਅੱਜ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ’ਚ ਹਿੰਦੂ ਪੰਚਾਇਤ, ਈਸਾਈ, ਵਾਲਮੀਕਿ ਅਤੇ ਹੋਰ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕਰਦਿਆਂ ਸਿੱਖ ਭਾਈਚਾਰੇ ਨਾਲ ਪੂਰੀ ਇਕਜੁੱਟਤਾ ਪ੍ਰਗਟਾਈ।

Ad Position 21
No active advertisement
ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਦੇ ਆਰਚਰ ਰੋਡ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰਾਤੋ-ਰਾਤ ਢਾਹੇ ਜਾਣ ਦੇ ਮਾਮਲੇ ਅਤੇ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰੋਪਰਟੀ ਬੋਰਡ ਵਲੋਂ ਗੁਰਦੁਆਰਾ ਸਾਹਿਬ ਦੀ ਹੋਂਦ ਤੋਂ ਇਨਕਾਰ ਕੀਤੇ ਜਾਣ ਉਪਰੰਤ ਸਿੱਖ ਭਾਈਚਾਰੇ ਨੇ ਹੋਰ ਘੱਟ ਗਿਣਤੀ ਭਾਈਚਾਰਿਆਂ ਨਾਲ ਮਿਲ ਕੇ ਅੱਜ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ’ਚ ਹਿੰਦੂ ਪੰਚਾਇਤ, ਈਸਾਈ, ਵਾਲਮੀਕਿ ਅਤੇ ਹੋਰ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕਰਦਿਆਂ ਸਿੱਖ ਭਾਈਚਾਰੇ ਨਾਲ ਪੂਰੀ ਇਕਜੁੱਟਤਾ ਪ੍ਰਗਟਾਈ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਿੱਖ ਆਗੂ ਅਵਿਨਾਸ਼ ਸਿੰਘ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਇੱਥੇ ਗੁਰਦੁਆਰਾ ਸ੍ਰੀ ਸਿੰਘ ਸਭਾ ਮੌਜੂਦ ਸੀ । ਵੰਡ ਤੋਂ ਬਾਅਦ ਇਸੇ ਸਥਾਨ ’ਤੇ ਗੈਬਰੀਏਲ ਸਕੂਲ ਚੱਲਦਾ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਚਿੰਤਾ ਉਦੋਂ ਖੜ੍ਹੀ ਹੋਈ ਜਦੋਂ ਇਸ ਇਤਿਹਾਸਕ ਇਮਾਰਤ ਨੂੰ ਰਾਤੋ-ਰਾਤ ਢਾਹ ਦਿੱਤਾ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਕੀ ਪਾਕਿ ਅੰਦਰ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਸੁਰੱਖਿਅਤ ਰਹਿ ਸਕਣਗੀਆਂ ? ਇਸ ਮਸਲੇ ’ਤੇ ਜ਼ਿਲ੍ਹਾ ਪ੍ਰਸ਼ਾਸਨ, ਸੂਬਾਈ ਅਸੈਂਬਲੀ ਤੇ ਸੈਨੇਟ ਤੱਕ ਆਪਣੀ ਗੱਲ ਕਾਨੂੰਨੀ ਦਾਇਰੇ ’ਚ ਰਹਿ ਕੇ ਪਹੁੰਚਾਈ ਗਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਪਾਕਿਸਤਾਨ, ਮੁੱਖ ਮੰਤਰੀ ਬਲੋਚਿਸਤਾਨ ਅਤੇ ਕੋਰ ਕਮਾਂਡਰ ਬਲੋਚਿਸਤਾਨ ਤੋਂ ਇਸ ਮਾਮਲੇ ਦੀ ਨਿਰਪੱਖ ਤੇ ਉੱਚ-ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀ ਸੀਜ਼ਨ ’ ਚ ਜੀ . ਐੱਸ . ਟੀ . ਵਸੂਲੀ ਨੂੰ ਲੱਗਣਗੇ ਖੰਭ ਬਾਜ਼ਾਰਾਂ ’ਚ ਵਧੇਗੀ ਖਰੀਦਦਾਰੀ, ਜੀ.ਐਸ.ਟੀ. ਵਿਭਾਗ... ਅਗਲੀ ਖ਼ਬਰ ‘ ਆਪ ’ ਸਰਕਾਰ ਵਲੋਂ ਪਰਚੇ ਵੰਡ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਵੋਟਾਂ ਨਾ ਪਾਉਣ ਲਈ ਡਰਾਇਆ ਜਾ ਰਿਹਾ -...
Ad Position 24