20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਰਹੱਦੀ ਪਿੰਡ ਸੈਦਪੁਰ ਖੁਰਦ ’ਚ ਨੌਜਵਾਨ ਦੀ ਕੁੱਟਮਾਰ ਉਪਰੰਤ ਹੱਤਿਆ

ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ): ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸੈਦਪੁਰ ਖੁਰਦ ਵਿਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਉਪਰੰਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ।

Ad Position 21
No active advertisement
ਹਰਪ੍ਰੀਤ ਸਿੰਘ ਹੈਪੀ ਦੀ ਪੁਰਾਣੀ ਤਸਵੀਰ। 21-09-2026
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ): ਥਾਣਾ ਅਜਨਾਲਾ ਅਧੀਨ ਆਉਂਦੇ ਸਰਹੱਦੀ ਪਿੰਡ ਸੈਦਪੁਰ ਖੁਰਦ ਵਿਚ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਉਪਰੰਤ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਕਸ਼ਮੀਰ ਸਿੰਘ ਪੁੱਤਰ ਚਰਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਪਿੰਡ ਦੇ ਕੁਝ ਵਿਅਕਤੀਆਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪਰਿਵਾਰ ਦੀ ਇੱਕ ਲੜਕੀ ਦੀ ਹਰਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਾਲ ਗੱਲਬਾਤ ਕਰਵਾਈ ਸੀ। ਇਸੇ ਸ਼ੱਕ ਦੇ ਚਲਦਿਆਂ 19 ਸਤੰਬਰ ਦੀ ਰਾਤ ਕਰੀਬ 1 ਵਜੇ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਗੁਰਪ੍ਰੀਤ ਸਿੰਘ ਉਰਫ਼ ਗੋਪਾ, ਨਾਨਕੀ, ਪੱਪੂ ਅਤੇ ਗੁਰਨਾਮ ਸਿੰਘ ਕਥਿਤ ਤੌਰ ’ਤੇ ਰਵਾਇਤੀ ਹਥਿਆਰਾਂ ਸਮੇਤ ਉਨ੍ਹਾਂ ਦੇ ਘਰ ਦਾਖਲ ਹੋਏ ਅਤੇ ਛੱਤ ’ਤੇ ਸੁੱਤੇ ਹਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਆਪਣੇ ਘਰ ਲੈ ਗਏ। ਪਰਿਵਾਰ ਵਲੋਂ ਤਰਲੇ ਕਰਨ ਦੇ ਬਾਵਜੂਦ ਉਸ ਨੂੰ ਨਹੀਂ ਛੱਡਿਆ ਗਿਆ। ਬਾਅਦ ਵਿਚ ਪਰਿਵਾਰ ਨੇ ਹਰਪ੍ਰੀਤ ਨੂੰ ਉਥੋਂ ਲਿਆਂਦਾ, ਪਰ ਉਹ ਬੇਹੋਸ਼ ਸੀ । ਉਕਤ ਵਿਅਕਤੀਆਂ ਵਲੋਂ ਸਾਨੂੰ ਆਪਣੇ ਘਰ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਿਸ ਕਾਰਨ ਅਸੀਂ ਹਰਪ੍ਰੀਤ ਸਿੰਘ ਦਾ ਇਲਾਜ ਨਹੀਂ ਕਰਵਾ ਸਕੇ ਅਤੇ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਐੱਸ.ਐੱਚ.ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਦੀ ‘ਆਪ’ ਤੋਂ ਦੂਰੀ ਮਗਰੋਂ ਭਾਰਤੀ ਜਨਤਾ ਪਾਰਟੀ ਵੱਲ ਰੁਖ ਕਮਲ ਦਾ ਫੁੱਲ ਫੜਨ ਦੇ ਦਿੱਤੇ ਸੰਕੇਤ... ਅਗਲੀ ਖ਼ਬਰ ਤਿਉਹਾਰੀ ਸੀਜ਼ਨ ’ ਚ ਜੀ . ਐੱਸ . ਟੀ . ਵਸੂਲੀ ਨੂੰ ਲੱਗਣਗੇ ਖੰਭ ਬਾਜ਼ਾਰਾਂ ’ਚ ਵਧੇਗੀ ਖਰੀਦਦਾਰੀ, ਜੀ.ਐਸ.ਟੀ. ਵਿਭਾਗ...
Ad Position 24