‘ ਮੋਹਨਜੀਤ ਸੰਘਰਸ਼ ਕਮੇਟੀ ’ ਵਲੋਂ ਨਸ਼ਿਆਂ ਖ਼ਿਲਾਫ਼ ਨਵਾਂ ਅੰਦੋਲਨ ਆਰੰਭ ਕਰਨ ਦਾ ਐਲਾਨ
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-‘ਮੋਹਨਜੀਤ ਸੰਘਰਸ਼ ਕਮੇਟੀ’ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਨਸ਼ਿਆਂ ਖ਼ਿਲਾਫ਼ ਨਵਾਂ ਅੰਦੋਲਨ ਆਰੰਭ ਕਰਨ ਦਾ ਐਲਾਨ ਕੀਤਾ ਗਿਆ। ਇਸ ਕਮੇਟੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ’ਚ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-‘ਮੋਹਨਜੀਤ ਸੰਘਰਸ਼ ਕਮੇਟੀ’ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਨਸ਼ਿਆਂ ਖ਼ਿਲਾਫ਼ ਨਵਾਂ ਅੰਦੋਲਨ ਆਰੰਭ ਕਰਨ ਦਾ ਐਲਾਨ ਕੀਤਾ ਗਿਆ। ਇਸ ਕਮੇਟੀ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ’ਚ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸੁਨਾਮ ਵਿਨਰਜੀਤ ਸਿੰਘ ਖਡਿਆਲ (ਗੋਲਡੀ), ਮੋਹਨਜੀਤ ਸਿੰਘ, ਕਾਂਗਰਸੀ ਆਗੂ ਰਜਿੰਦਰ ਦੀਪਾ ਤੇ ਮਨੀ ਸ਼ਰਮਾ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਮੌਕੇ ਸ਼ਾਮਿਲ ਆਗੂਆਂ ਨੇ ਕਿਹਾ ਕਿ ਇਹ ਲੜਾਈ ਕਿਸੇ ਰਾਜਨੀਤਿਕ ਜਾਂ ਨਿੱਜੀ ਸੁਆਰਥ ਲਈ ਨਹੀਂ, ਸਗੋਂ ਪੰਜਾਬ ਦੀ ਜਵਾਨੀ ਅਤੇ ਨਸਲ ਨੂੰ ਬਚਾਉਣ ਲਈ ਹੈ।