22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ‘ ਬੰਦੀ ਸਿੰਘ ਰਿਹਾਈ ਮਾਰਚ ’- ਕੌਮੀ ਇਨਸਾਫ਼ ਮੋਰਚਾ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਇੱਕ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਕੱਢਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਿਤ ਵੱਖ-ਵੱਖ ਪੰਥਕ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ।

Ad Position 21
No active advertisement
ਅਜੀਤ ਡੈਸਕ 22-09-2026
ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਇੱਕ ਵਿਸ਼ਾਲ ‘ਬੰਦੀ ਸਿੰਘ ਰਿਹਾਈ ਮਾਰਚ’ ਕੱਢਿਆ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਕੌਮੀ ਇਨਸਾਫ਼ ਮੋਰਚੇ ਨਾਲ ਸਬੰਧਿਤ ਵੱਖ-ਵੱਖ ਪੰਥਕ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਜਥੇਦਾਰ ਪੰਜੋਲੀ ਨੇ ਮਾਰਚ ਦੀ ਰੂਪ-ਰੇਖਾ ਬਾਰੇ ਦੱਸਿਆ ਕਿ ਇਹ ਮਾਰਚ 2 ਅਕਤੂਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਦਾਣਾ ਮੰਡੀ ਸਰਹੰਦ, ਜੀ.ਟੀ. ਰੋਡ ਬਾੜਾ, ਸਾਨੀਪੁਰ, ਖੋਜੇਮਾਜਰਾ, ਸੰਗਤਪੁਰਾ, ਵੱਡੀ ਬਧੌਛੀ, ਚਨਾਰਥਲ, ਟੌਹੜਾ, ਤਰਖੇੜੀ, ਜਿੰਦਲਪੁਰ, ਭਾਦਸੋਂ, ਚਾਸਵਾਲ, ਸਕਰਾਲੀ, ਕਲਰ ਮਾਜਰੀ, ਸਹੌਲੀ, ਕੈਦੂਪੁਰ, ਲੁਬਾਣਾ, ਰੋਟੀ ਪੁਲ, ਨਾਭਾ ਬਾਈਪਾਸ, ਕਕਰਾਲਾ, ਛਿੰਟਾਵਾਲਾ, ਭਲਵਾਨ ਅਤੇ ਬਾਲੀਆਂ ਤੋਂ ਹੁੰਦਾ ਹੋਇਆ 2 ਅਕਤੂਬਰ ਦੀ ਰਾਤ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਠਹਿਰੇਗਾ। ਉੱਥੇ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਰਕਾਰ ਨੂੰ ਚੇਤਾਵਨੀ ਦਿੰਦਿਆਂ ਜਥੇਦਾਰ ਪੰਜੋਲੀ ਨੇ ਕਿਹਾ ਕਿ ਜੇਕਰ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਤਾਂ ਅਗਲਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜਾਬ ਦੇ ਗਵਰਨਰ ਦੇ ਬੂਹੇ ਤੱਕ ਕੱਢਿਆ ਜਾਵੇਗਾ। ਇਸ ਮੌਕੇ ਭਾਕਿਯੂ ਸਿੱਧੂਪੁਰ ਦੇ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ, ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਹਰਿੰਦਰਪਾਲ ਸਿੰਘ ਟੌਹੜਾ, ਸੁਤੰਤਰ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ, ਕ੍ਰਾਂਤੀਕਾਰੀ ਯੂਨੀਅਨ ਦੇ ਰਣਜੀਤ ਸਿੰਘ ਭੱਲਮਾਜਰਾ, ਮਹਿੰਦਰਜੀਤ ਸਿੰਘ ਖਰੌੜੀ, ਸਰਬਜੀਤ ਸਿੰਘ ਬਿੱਲਾ, ਸਾਬਕਾ ਮੈਨੇਜਰ ਕਰਮ ਸਿੰਘ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਪ੍ਰਧਾਨ ਸ਼ਿਵਦੇਵ ਸਿੰਘ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਸੰਬੰਧੀ ਫ਼ੈਸਲਾ ਸਹੀ-ਬਾਬਾ ਬਲਬੀਰ ਸਿੰਘ
Ad Position 24