ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਬੋਰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ ਤੇ ਵਫ਼ਦ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਮਹਾਂਰਾਸ਼ਟਰ ਸਰਕਾਰ ਦਾ ਮਹਾਰਾਸ਼ਟਰ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਧੰਨਵਾਦ ਕੀਤਾ। ਇਸ ਸਬੰਧੀ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਜਲਦੀ ਹੀ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਦਿੱਲੀ ਵਿਚ ਧੰਨਵਾਦ ਕੀਤਾ ਜਾਵੇਗਾ। ਇਸ ਮੌਕੇ ਵਫ਼ਦ ਵਿਚ ਸਲਾਹਕਾਰ ਜਸਵੰਤ ਸਿੰਘ ਬੌਬੀ, ਇੰਟਰਨੈਸ਼ਨਲ ਕੌਂਸਲ ਆਫ਼ ਪੰਜਾਬੀ ਦੇ ਸਕੱਤਰ ਗੁਰਮੀਤ ਸਿੰਘ ਅਤੇ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਮੁੱਖ ਸਰਪ੍ਰਸਤ ਐਮ.ਪੀ. ਸਿੰਘ ਆਦਿ ਸ਼ਾਮਲ ਸਨ।