ਮੋਹਨਜੀਤ ਮਾਮਲੇ ’ਚ ਪੁਲਿਸ ਨੇ ਹਾਈ ਕੋਰਟ ’ਚ ਜਵਾਬ ਕੀਤਾ ਦਾਖ਼ਲ
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਕੁੱਟਮਾਰ ਦੇ ਮਾਮਲੇ ’ਚ ਡੀ. ਜੀ.
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਕੁੱਟਮਾਰ ਦੇ ਮਾਮਲੇ ’ਚ ਡੀ.ਜੀ.ਪੀ. ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜਵਾਬ ਦਾਖ਼ਲ ਕੀਤਾ ਗਿਆ ਹੈ। ਪੁਲਿਸ ਨੇ ਆਪਣੇ ਜਵਾਬ ਵਿਚ ਮੋਹਨਜੀਤ ਸਿੰਘ ਨੂੰ ਹਿਰਾਸਤ ’ਚ ਲਏ ਜਾਣ ਤੋਂ ਲੈ ਕੇ ਉਸ ਦੀ ਡਾਕਟਰੀ ਜਾਂਚ, ਹਸਪਤਾਲ ਵਿਚ ਇਲਾਜ ਅਤੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦੀ ਕਾਰਵਾਈ ਦਾ ਵੇਰਵਾ ਦਿੱਤਾ ਹੈ। ਪੁਲਿਸ ਅਨੁਸਾਰ ਨਿਰਪੱਖ ਜਾਂਚ ਲਈ ਸਬੰਧਿਤ ਸਮੇਂ ਦੀ ਸੀ.ਸੀ.ਟੀ.ਵੀ. ਫੁਟੇਜ, ਪੁਲਿਸ ਮੁਲਾਜ਼ਮਾਂ ਦੇ ਮੋਬਾਈਲ ਲੋਕੇਸ਼ਨ ਨਾਲ ਸਬੰਧਿਤ ਡਾਟਾ ਸਮੇਤ ਹੋਰ ਇਲੈਕਟ੍ਰਾਨਿਕ ਸਬੂਤ ਸੁਰੱਖਿਅਤ ਕਰ ਲਏ ਗਏ ਹਨ। ਇਸ ਮਾਮਲੇ ਦੀ ਕਾਰਵਾਈ ਤੇ ਪੁੱਛਗਿੱਛ ਨਾਲ ਸਬੰਧਿਤ 4 ਪੁਲਿਸ ਮੁਲਾਜ਼ਮਾਂ ਨੂੰ ਜਾਂਚ ਮੁਕੰਮਲ ਹੋਣ ਤੱਕ ਪ੍ਰਸ਼ਾਸਨਿਕ ਆਧਾਰ ’ਤੇ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ।