ਕਿਰਤੀ ਕਿਸਾਨ ਯੂਨੀਅਨ ਦੀਆਂ ਦੋਵਾਂ ਜਥੇਬੰਦੀਆਂ ਦਾ ਹੋਇਆ ਰਲੇਵਾਂ
ਜਲੰਧਰ/ਕਪੂਰਥਲਾ, 21 ਸਤੰਬਰ (ਜਸਪਾਲ ਸਿੰਘ, ਅਮਰਜੀਤ ਕੋਮਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਅਤੇ ਦੇਸ਼ ਦੇ ਮੌਜੂਦਾ ਹਾਲਾਤ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਜਥੇਬੰਦੀਆਂ ਨੇ ਆਪਸੀ ਸਹਿਮਤੀ ਨਾਲ ਇੱਕ ਜਥੇਬੰਦੀ ਵਜੋਂ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ।
ਜਲੰਧਰ/ਕਪੂਰਥਲਾ, 21 ਸਤੰਬਰ (ਜਸਪਾਲ ਸਿੰਘ, ਅਮਰਜੀਤ ਕੋਮਲ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੀ ਇਕ ਸਾਂਝੀ ਮੀਟਿੰਗ ਹੋਈ, ਜਿਸ ਵਿਚ ਪੰਜਾਬ ਅਤੇ ਦੇਸ਼ ਦੇ ਮੌਜੂਦਾ ਹਾਲਾਤ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੱਸਿਆ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਦੋਵਾਂ ਜਥੇਬੰਦੀਆਂ ਨੇ ਆਪਸੀ ਸਹਿਮਤੀ ਨਾਲ ਇੱਕ ਜਥੇਬੰਦੀ ਵਜੋਂ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ। ਰਲੇਵੇਂ ਮਗਰੋਂ ਜੱਥੇਬੰਦੀ ਦਾ ਨਾਂਅ ਕਿਰਤੀ ਕਿਸਾਨ ਯੂਨੀਅਨ ਹੋਵੇਗਾ ਤੇ ਇਹ ਰਲੇਵਾਂ ਕਿਸਾਨੀ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਾਕਤਵਰ, ਵਿਸ਼ਾਲ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹੈ। ਇਸ ਮੌਕੇ ’ਤੇ ਹਰਪਾਲ ਸਿੰਘ ਛੀਨਾ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਕਮੇਟੀ ਮੈਬਰ, ਬਲਵਿੰਦਰ ਸਿੰਘ ਬਾਜਵਾ, ਵਿਜੈ ਸਾਹ ਧਾਰੀਵਾਲ, ਜਸਪਾਲ ਸਿੰਘ ਮਜੀਠਾ, ਜਤਿੰਦਰ ਸਿੰਘ ਛੀਨਾ, ਅਵਤਾਰ ਸਿੰਘ ਛੀਨਾ, ਗੁਰਮੀਤ ਸਿੰਘ ਭਲਾਪਿੰਡ ਤੇ ਕਾਬਲ ਸਿੰਘ ਛੀਨਾ ਵੀ ਹਾਜ਼ਰ ਸਨ।