21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕਰਨ ਲਈ 25 ਨੂੰ ਜਲੰਧਰ ’ਚ ਸੱਦੀ ਪੰਥਕ ਇਕੱਤਰਤਾ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ ਅੱਜ ਇਥੇ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕੀ ਹਾਲਾਤ ਸੰਬੰਧੀ ਗੰਭੀਰ ਵਿਚਾਰ ਵਟਾਂਦਰਾ ਕਰਦਿਆਂ 25 ਸਤੰਬਰ ਨੂੰ ਜਲੰਧਰ ਵਿਖੇ ਪੰਥਕ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ, ਜਸਵੰਤ ਸਿੰਘ ਪੁੜੈਣ, ਬੀਬੀ ਕਿਰਨਜੋਤ ਕੌਰ ਸਮੇਤ ਹੋਰ ਮੌਜੂਦਾ ਤੇ ਸਾਬਕਾ ਮੈਂਬਰ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ ਅੱਜ ਇਥੇ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਕੀ ਹਾਲਾਤ ਸੰਬੰਧੀ ਗੰਭੀਰ ਵਿਚਾਰ ਵਟਾਂਦਰਾ ਕਰਦਿਆਂ 25 ਸਤੰਬਰ ਨੂੰ ਜਲੰਧਰ ਵਿਖੇ ਪੰਥਕ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ, ਜਸਵੰਤ ਸਿੰਘ ਪੁੜੈਣ, ਬੀਬੀ ਕਿਰਨਜੋਤ ਕੌਰ ਸਮੇਤ ਹੋਰ ਮੌਜੂਦਾ ਤੇ ਸਾਬਕਾ ਮੈਂਬਰ ਹਾਜ਼ਰ ਸਨ। ਇਕੱਤਰਤਾ ਉਪ੍ਰੰਤ ਗੱਲਬਾਤ ਕਰਦਿਆਂ ਜਥੇਦਾਰ ਅਮਰੀਕ ਸਿੰਘ ਸ਼ਾਹਪਰ ਅਤੇ ਮਾਸਟਰ ਕਾਹਨੇਕੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਨਿਘਾਰ ਆ ਚੁੱਕਾ ਹੈ ਅਤੇ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਤੇ ਮਾਣ ਮਰਿਆਦਾ ਨੂੰ ਵੀ ਢਾਹ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਅਤੇ ਅਗਲਾ ਪ੍ਰੋਗਰਾਮ ਉਲੀਕਣ ਲਈ 25 ਸਤੰਬਰ ਨੂੰ ਜਲੰਧਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮਹਿੰਦਰ ਸਿੰਘ ਹੁਸੈਨਪੁਰ, ਪਰਮਜੀਤ ਸਿੰਘ ਰਾਏਪੁਰ ਤੇ ਹਰਬੰਸ ਸਿੰਘ ਮੰਝਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬੇ ’ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ-ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਮਹਾਨ ਨਗਰ ਕੀਰਤਨ ਡੇਰਾ ਬਾਬਾ ਨਾਨਕ ਹਿੰਦ - ਪਾਕਿ ਸਰਹੱਦ ਦੀ ਜ਼ੀਰੋ ਲੈਣ ’ ਤ...
Ad Position 24