21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਾਮੂਲੀ ਝਗੜੇ ਨੇ ਲਈ ਕਬੱਡੀ ਖਿਡਾਰੀ ਦੀ ਜਾਨ

ਦਿੜ੍ਹਬਾ ਮੰਡੀ (ਸੰਗਰੂਰ), 21 ਸਤੰਬਰ (ਜਸਵੀਰ ਸਿੰਘ ਔਜਲਾ)-ਪਿੰਡ ਰੋਗਲਾ ਵਿਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੰਭੀਰ ਸੱਟਾਂ ਲੱਗਣ ਕਾਰਨ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ, ਜੋ ਪਿੰਡ ਵਿੱਚ ਕਬੱਡੀ ਦੇ ਚੰਗੇ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ।

Ad Position 21
No active advertisement
ਜਸਕਰਨ ਸਿੰਘ ਦੀ ਪੁਰਾਣੀ ਤਸਵੀਰ। 22-09-2026
ਦਿੜ੍ਹਬਾ ਮੰਡੀ (ਸੰਗਰੂਰ), 21 ਸਤੰਬਰ (ਜਸਵੀਰ ਸਿੰਘ ਔਜਲਾ)-ਪਿੰਡ ਰੋਗਲਾ ਵਿਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੰਭੀਰ ਸੱਟਾਂ ਲੱਗਣ ਕਾਰਨ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ, ਜੋ ਪਿੰਡ ਵਿੱਚ ਕਬੱਡੀ ਦੇ ਚੰਗੇ ਖਿਡਾਰੀ ਵਜੋਂ ਜਾਣਿਆ ਜਾਂਦਾ ਸੀ। ਜਾਣਕਾਰੀ ਅਨੁਸਾਰ ਪਿੰਡ ਰੋਗਲਾ ਵਿਚ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਜਸਕਰਨ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਕੌਹਰੀਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸੰਗਰੂਰ ਰੈਫ਼ਰ ਕਰ ਦਿੱਤਾ ਗਿਆ। ਸੰਗਰੂਰ ਵਿਖੇ ਡਾਕਟਰਾਂ ਨੇ ਉਸ ਨੂੰ ਪਟਿਆਲਾ ਸਥਿਤ ਪੀ.ਜੀ.ਆਈ. ਲਈ ਰੈਫ਼ਰ ਕਰ ਦਿੱਤਾ। ਪੀ.ਜੀ.ਆਈ. ਲਿਜਾਂਦੇ ਸਮੇਂ ਰਸਤੇ ਵਿਚ ਹੀ ਜਸਕਰਨ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਦਿੜ੍ਹਬਾ ਦੇ ਐਸ.ਐੱਚ.ਓ. ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਸਿਮਰਨ ਕੌਰ ਦੇ ਹਮਲਾਵਰਾਂ ਨੂੰ ਪੁਲਿਸ ਨੇ ਨਹੀਂ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਰਾਮਪੁਰਾ ਫੂਲ ’ਚ ਮਲੂਕਾ ਪਰਿਵਾਰ ਦੇ ਦੋ ਵੱਖਰੇ ਮੰਚ
Ad Position 24