21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੂਬਾ ਪੱਧਰੀ ਕਾਨਫ਼ਰੰਸ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਕੇ. ਏ.

Ad Position 21
No active advertisement
ਜਨਗਣਨਾ ਦੇ ਦੂਜੇ ਪੜਾਅ ਸੰਬੰਧੀ ਸੂਬਾ ਪੱਧਰੀ ਕਾਨਫਰੰਸ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਪ੍ਰਮੁੱਖ ਜਨਗਣਨਾ ਅਧਿਕਾਰੀ। 22-09-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪ੍ਰਮੁੱਖ ਜਨਗਣਨਾ ਅਧਿਕਾਰੀਆਂ (ਪੀ.ਸੀ.ਓਜ਼) ਲਈ ਇੱਕ-ਰੋਜ਼ਾ ਕਾਨਫ਼ਰੰਸ ਕਰਵਾਈ ਗਈ। ਇਸ ਕਾਨਫਰੰਸ ਵਿਚ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੇ ਮੈਂਬਰਾਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ, ਜਿਨ੍ਹਾਂ ਵਿਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮਾਂ ਦੇ ਕਮਿਸ਼ਨਰ ਸ਼ਾਮਿਲ ਸਨ, ਨੇ ਹਿੱਸਾ ਲਿਆ। ਇਸ ਕਾਨਫਰੰਸ ਵਿਚ ਜਨਗਣਨਾ 2027 ਦੇ ਦੂਜੇ ਪੜਾਅ ਦੇ ਮੁੱਖ ਪਹਿਲੂਆਂ ਬਾਰੇ ਵਿਆਪਕ ਜਾਣਕਾਰੀ ਦਿੱਤੀ ਗਈ, ਜਿਸ ਵਿਚ ਆਬਾਦੀ ਦੀ ਗਣਨਾ ਲਈ ਤਿਆਰੀ, ਗਣਨਾ ਬਲਾਕ (ਈ.ਬੀ.) ਦੀ ਅੰਤਿਮ ਰੂਪ-ਰੇਖਾ, ਮਨੁੱਖੀ ਸਰੋਤਾਂ ਦੀ ਯੋਜਨਾਬੰਦੀ, ਸਿਖਲਾਈ ਅਤੇ ਤਾਇਨਾਤੀ, ਪੀ.ਈ. ਪ੍ਰਸ਼ਨਾਵਲੀ, ਡਿਜੀਟਲ ਸਾਧਨ, ਸਵੈ-ਗਿਣਤੀ, ਮੀਡੀਆ ਅਤੇ ਪ੍ਰਚਾਰ, ਖੇਤਰੀ ਪੱਧਰ ’ਤੇ ਤਿਆਰੀ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਸ਼ਾਮਿਲ ਸਨ। ਜਨਗਣਨਾ ਨੂੰ ਨਿਰਧਾਰਤ ਸਮੇਂ ਦੇ ਅੰਦਰ ਸੁਚਾਰੂ, ਸਮੇਂ ਸਿਰ ਅਤੇ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਅਤੇ ਤਕਨੀਕੀ ਪਹਿਲੂਆਂ ’ਤੇ ਵਿਸਥਾਰਤ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਜਨਗਣਨਾ ਪ੍ਰਕਿਰਿਆ ਦੇ ਹਰ ਪੜਾਅ ਨੂੰ ਧਿਆਨ ਨਾਲ ਯੋਜਨਾਬੱਧ, ਨੇੜਿਓਂ ਨਿਗਰਾਨੀ ਅਤੇ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮਾਂ ਅਤੇ ਸਾਰੇ ਸੰਬੰਧਿਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤਾਂ ਜੋ ਜਨਗਣਨਾ ਅਭਿਆਸ ਦੀ ਦਰੁਸਤਗੀ, ਗੁਣਵੱਤਾ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਿਆ ਜਾ ਸਕੇ। ਪੀ.ਸੀ.ਓਜ਼ ਨੂੰ ਜ਼ਿਲ੍ਹਾ ਅਤੇ ਚਾਰਜ ਪੱਧਰ ’ਤੇ ਪ੍ਰਭਾਵੀ ਸਮੀਖਿਆ ਅਤੇ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦੀ ਸਲਾਹ ਦਿੱਤੀ ਗਈ। ਅੰਤਰ-ਵਿਭਾਗੀ ਤਾਲਮੇਲ ਅਤੇ ਤਿਆਰੀਆਂ ਦੇ ਨਿਯਮਤ ਮੁਲਾਂਕਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਮੌਕੇ ਜਨਗਣਨਾ ਸੰਚਾਲਨ ਪੰਜਾਬ ਦੇ ਨਿਰਦੇਸ਼ਕ ਡਾ. ਨਵਜੋਤ ਖੋਸਾ ਨੇ ਜਨਗਣਨਾ- 2027 ਦੇ ਮੁੱਖ ਤਕਨੀਕੀ ਅਤੇ ਸੰਚਾਲਨ ਪਹਿਲੂਆਂ ’ਤੇ ਇੱਕ ਵਿਸਥਾਰਤ ਪੇਸ਼ਕਾਰੀ ਵੀ ਦਿੱਤੀ। ਕਾਨਫਰੰਸ ’ਚ ਪੰਜਾਬ ਵਿਚ ਜਨਗਣਨਾ 2027 ਦੇ ਦੂਜੇ ਪੜਾਅ ਨੂੰ ਸੁਚਾਰੂ, ਸਮੇਂ ਸਿਰ, ਸਹੀ ਅਤੇ ਵਿਆਪਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਭਾਈਵਾਲਾਂ ਦੀ ਸਮੂਹਿਕ ਵਚਨਬੱਧਤਾ ਨੂੰ ਮੁੜ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਆਟੋ-ਡਰਾਈਵਰ ਦਾ ਬੇਟਾ ਪ੍ਰਭਾਤ ਹੁਣ ਡਾਕਟਰ ਬਣੇਗਾ ਅਗਲੀ ਖ਼ਬਰ ਸਕਾਟਲੈਂਡ ਦੇ ਹਵਾਈ ਆਵਾਜਾਈ ਕੰਟਰੋਲ ਕੇਂਦਰ ’ਚ ਤਕਨੀਕੀ ਨੁਕਸ, ਬਰਤਾਨੀਆ ਭਰ ਵਿਚ ਉਡਾਣਾਂ ਪ੍ਰਭਾਵਿਤ
Ad Position 24