21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਫੋਟੋਗ੍ਰਾਫਰ ਹਰਭਜਨ ਬਾਜਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਫੋਟੋਗ੍ਰਾਫਰ ਹਰਭਜਨ ਬਾਜਵਾ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਇਥੋਂ ਦੇ ਕਾਹਨੂੰਵਾਨ ਰੋਡ ’ਤੇ ਸਥਿਤ ਗੁਰਦੁਆਰਾ ਸਿੰਘ ਸਭਾ ਧੁੱਪਸੜੀ ’ਚ ਹੋਇਆ। ਰਾਗੀ ਜਥੇ ਨੇ ਕੀਰਤਨ ਕਰ ਕੇ ਸੰਗਤਾਂ ਦਾ ਧਿਆਨ ਗੁਰੂ ਚਰਨਾਂ ਨਾਲ ਜੋੜੀ ਰੱਖਿਆ।

Ad Position 21
No active advertisement
ਅਜੀਤ ਡੈਸਕ 22-09-2026
ਬਟਾਲਾ, 21 ਸਤੰਬਰ (ਸਤਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਫੋਟੋਗ੍ਰਾਫਰ ਹਰਭਜਨ ਬਾਜਵਾ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਇਥੋਂ ਦੇ ਕਾਹਨੂੰਵਾਨ ਰੋਡ ’ਤੇ ਸਥਿਤ ਗੁਰਦੁਆਰਾ ਸਿੰਘ ਸਭਾ ਧੁੱਪਸੜੀ ’ਚ ਹੋਇਆ। ਰਾਗੀ ਜਥੇ ਨੇ ਕੀਰਤਨ ਕਰ ਕੇ ਸੰਗਤਾਂ ਦਾ ਧਿਆਨ ਗੁਰੂ ਚਰਨਾਂ ਨਾਲ ਜੋੜੀ ਰੱਖਿਆ। ਇਸ ਮੌਕੇ ਗਗਨਦੀਪ ਸਿੰਘ ਵਿਰਕ ਅਤੇ ਪ੍ਰੋਫੈਸਰ ਨਰੇਸ਼ ਕੁਮਾਰ ਵਲੋਂ ਸੰਪਾਦਕ ਕੀਤੀ ਕਿਤਾਬ ‘ਹਰਭਜਨ ਸਿੰਘ ਬਾਜਵਾ ਸਿਮਰਤੀ ਗ੍ਰੰਥ’ ਰਿਲੀਜ਼ ਕਰਨ ਦੀ ਰਸਮ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਗਤ ਪੂਰਨ ਸਿੰਘ ਪਿੰਗਲਵਾੜਾ ਟਰੱਸਟ ਦੇ ਬੀਬੀ ਡਾ. ਇੰਦਰਜੀਤ ਕੌਰ, ਸ਼ਾਇਰ ਪ੍ਰੋਫੈਸਰ ਗੁਰਭਜਨ ਗਿੱਲ, ਸ਼ਾਇਰ ਰਵਿੰਦਰ, ਲੇਖਕ ਦੇਵਿੰਦਰ ਦੀਦਾਰ ਸਮੇਤ ਹੋਰਾਂ ਕੀਤੀ। ਸ਼ਰਧਾਂਜਲੀ ਸਮਾਗਮ ਮੌਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬਾਜਵਾ ਵਲੋਂ ਉਨ੍ਹਾਂ ਦੇ ਪਿਤਾ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਨਾਲ ਨਿਭਾਈ ਭਰਾਵਾਂ ਵਰਗੀ ਸਾਂਝ ਨੂੰ ਜਿੱਥੇ ਬਿਆਨਿਆ, ਉੱਥੇ ਬਾਜਵਾ ਵਲੋਂ ਬਚਪਨ ਸਮੇਂ ਉਨ੍ਹਾਂ ਦੀਆਂ ਖਿੱਚੀਆਂ ਤਸਵੀਰਾਂ ਦਾ ਜ਼ਿਕਰ ਕੀਤਾ। ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੰਬੋਧਨ ਦੌਰਾਨ ਪਿੱਛੇ ਪਾਕਿਸਤਾਨ ਤੋਂ ਆਏ ਇਕ ਹੀ ਪਰਿਵਾਰ ਦੀ ਅੰਸ਼-ਵੰਸ਼ ਤੋਂ ਜਾਣੂ ਕਰਵਾਇਆ। ਬੀਬੀ ਇੰਦਰਜੀਤ ਕੌਰ ਨੇ ਬਾਜਵਾ ਨੂੰ ਸਕੇ ਭਰਾ ਤੋਂ ਵੱਧ ਪਿਆਰ ਕਰਨ ਵਾਲਾ ਦੱਸਿਆ। ਪ੍ਰੋਫੈਸਰ ਗੁਰਭਜਨ ਗਿੱਲ ਨੇ ਕਿਹਾ ਕਿ ਹਰਭਜਨ ਬਾਜਵਾ ਇਕੱਲਾ ਫੋਟੋਗ੍ਰਾਫਰ ਨਹੀਂ ਸੀ, ਸਗੋਂ ਉਹ ਸ਼ਾਇਰ, ਲੇਖਕ, ਰਾਹ ਦਸੇਰਾ ਅਤੇ ਕਈ ਕਲਾਵਾਂ ਦਾ ਸੁਮੇਲ ਸੀ। ਮੰਚ ਸੰਚਾਲਨ ਸ਼ਾਇਰ ਡਾ. ਰਵਿੰਦਰ ਨੇ ਕੀਤਾ। ਇਸੇ ਤਰ੍ਹਾਂ ਵੱਖ-ਵੱਖ ਅਖ਼ਬਾਰਾਂ ਦੇ ਸੰਪਾਦਕਾਂ ਨੇ ਜਿੱਥੇ ਆਪਣੇ ਸ਼ੋਕ ਸੰਦੇਸ਼ ਭੇਜੇ, ਉੱਥੋਂ ਵਟਸਐਪ ਟੋਰਾਂਟੋ ਤੋਂ ਨਾਟਕਕਾਰ ਹੀਰਾ ਰੰਧਾਵਾ, ਖਾਲਸਾ ਕਾਲਜ ਅੰਮ੍ਰਿਤਸਰ, ਜੀ.ਐੱਨ.ਡੀ.ਯੂ. ਅੰਮ੍ਰਿਤਸਰ, ਪਟਿਆਲਾ ਯੂਨੀਵਰਸਿਟੀ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਸਮੇਤ ਹੋਰ ਨਾਮਵਰ ਸ਼ਖ਼ਸੀਅਤਾਂ ਦੇ ਭੇਜੇ ਸ਼ੋਕ ਸੰਦੇਸ਼ ਪੜ੍ਹੇ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਵੀ ਆਪਣੇ ਸ਼ੋਕ ਸੰਦੇਸ਼ ਵਿਚ ਸਵ: ਹਰਭਜਨ ਬਾਜਵਾ ਨੂੰ ਯਾਦ ਕਰ ਕੇ ਸ਼ਰਧਾ ਦੇ ਫੁੱਲ ਅਰਪਨ ਕੀਤੇ। ਇਸ ਮੌਕੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਜੋਬਨ ਰੰਧਾਵਾ, ਫੋਟੋਗ੍ਰਾਫਰ ਐਸੋਸੀਏਸ਼ਨ ਪ੍ਰਧਾਨ ਸੁਖਜਿੰਦਰ ਸਿੰਘ ਧੁੱਪਸੜੀ, ਮੁੱਖ ਖੇਤੀਬਾੜੀ ਅਫਸਰ ਡਾ. ਸ਼ਹਿਬਾਜ ਸਿੰਘ ਚੀਮਾ, ਡੀ.ਪੀ.ਆਰ.ਓ. ਹਰਜਿੰਦਰ ਸਿੰਘ ਕਲਸੀ, ਸਾਬਕਾ ਰਾਜ ਸਭਾ ਮੈਂਬਰ ਭੁਪਿੰਦਰ ਸਿੰਘ ਮਾਨ, ਗਾਇਕ ਸਰਵਿੰਦਰ ਸਿੰਘ ਭਾਗੋਵਾਲੀਆ, ਜੋਗਿੰਦਰ ਅੰਗਰੂਲਾ, ਡਾ. ਪਰਮਜੀਤ ਸਿੰਘ ਕਲਸੀ, ਰਿਆੜਕੀ ਸੱਥ ਹਰਪੁਰਾ ਧੰਦੋਈ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਖਹਿਰਾ , ਜਰਨੈਲ ਸਿੰਘ ਮਾਹਲ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਸੀ. ਕੰਸਰਵੇਟਿਵ ਪਾਰਟੀ ਦੀ ਆਗੂ ਕੈਰੀ-ਲਿਨ ਫਿੰਡਲੇ ਵੱਲੋਂ ਅਸਤੀਫਾ ਅਗਲੀ ਖ਼ਬਰ ਚੰਦ ਸਿੰਘ ਫਤਿਹਪੁਰੀ ਦੀ ਬੇਵਕਤੀ ਮੌਤ ਨਾਲ ਅਗਾਂਹਵਧੂ ਧਿਰਾਂ ਨੂੰ ਵੱਡਾ ਘਾਟਾ-ਮਾੜੀਮੇਘਾ ਅੰਤਿਮ ਸੰਸਕਾਰ ਅੱਜ ਦੁਪਹਿਰ 1...
Ad Position 24