21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਰਕਾਰ ਵਲੋਂ ਬੈਂਕ ਕਰਮਚਾਰੀਆਂ ਨੂੰ ਹੜਤਾਲਾਂ ਤੋਂ ਪ੍ਰਹੇਜ਼ ਤੇ ਮੁੱਦਿਆਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ

ਨਵੀਂ ਦਿੱਲੀ, 21 ਸਤੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 22-09-2026
ਨਵੀਂ ਦਿੱਲੀ, 21 ਸਤੰਬਰ (ਪੀ.ਟੀ.ਆਈ.)-ਵਿੱਤ ਮੰਤਰਾਲੇ ਨੇ ਸੋਮਵਾਰ ਨੂੰ ਬੈਂਕ ਕਰਮਚਾਰੀਆਂ ਨੂੰ ਹੜਤਾਲਾਂ ਦਾ ਸਹਾਰਾ ਲੈਣ ਤੋਂ ਪ੍ਰਹੇਜ਼ ਕਰਨ ਅਤੇ ਆਪਣੀਆਂ ਬਾਕੀ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ, ਇਹ ਕਹਿੰਦੇ ਹੋਏ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਚਿੰਤਾਵਾਂ ਦਾ ਕਾਫ਼ੀ ਹੱਦ ਤੱਕ ਹੱਲ ਕੀਤਾ ਜਾ ਚੁੱਕਾ ਹੈ। ਸਰਕਾਰ ਦੀ ਇਹ ਅਪੀਲ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਵਲੋਂ 28 ਸਤੰਬਰ ਤੋਂ ਪੰਜ ਦਿਨਾਂ ਦੀ ਬੈਂਕਿੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਤੀ ਗਈ ਤਿੰਨ ਦਿਨਾਂ ਦੀ ਦੇਸ਼ਵਿਆਪੀ ਹੜਤਾਲ ਤੋਂ ਪਹਿਲਾਂ ਆਈ ਹੈ। ਜੇਕਰ ਹੜਤਾਲ ਹੁੰਦੀ ਹੈ, ਤਾਂ ਬੈਂਕਿੰਗ ਸੇਵਾਵਾਂ ਪੰਜ ਦਿਨਾਂ ਲਈ ਪ੍ਰਭਾਵਿਤ ਹੋ ਸਕਦੀਆਂ ਹਨ ਕਿਉਂਕਿ 28 ਸਤੰਬਰ ਤੋਂ ਪਹਿਲਾਂ ਵਾਲਾ ਵੀਕਐਂਡ ਛੁੱਟੀ ਹੈ। ਵਿੱਤ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਬਾਕੀ ਮੰਗ ਦੀ ਜਾਂਚ ਜਾਰੀ ਹੈ ਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਬੈਂਕਿੰਗ ਕਰਮਚਾਰੀਆਂ ਲਈ ਭਲਾਈ ਦੇ ਉਪਾਅ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਨੇ ਭਰੋਸਾ ਦਿੱਤਾ ਕਿ ਉਹ ਬੈਂਕ ਕਰਮਚਾਰੀਆਂ ਦੀ ਭਲਾਈ ਤੇ ਖੁਸ਼ਹਾਲੀ ਲਈ ਰਚਨਾਤਮਕ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਡੀ.ਆਈ.ਜੀ. ਭੁੱਲਰ ਮਾਮਲ ਾ - ਈ . ਡੀ . ਵਲੋਂ ਭ੍ਰਿਸ਼ਟਾਚਾਰ ਮਾਮਲੇ ’ ਚ ਵਿਚੋਲਾ ਕ੍ਰਿਸ਼ਨੂ ਸ਼ਾਰਦਾ ਗ੍ਰਿਫ਼ਤਾਰ ਅਗਲੀ ਖ਼ਬਰ ਨਿਸ਼ਾਨੇਬਾਜ਼ੀ ’ ਚ ਭਾਰਤ ਦੇ ਤਗਮਿਆਂ ਦੀ ਗਿਣਤੀ ਪੰਜ ਹੋਈ ਹਿਮਾਂਸ਼ੂ ਢਿੱਲੋਂ, ਰੁਦਰਾਕਸ਼ ਪਾਟਿਲ ਤੇ ਪਾਰਥ ਮਾਨੇ ਛਾਏ
Ad Position 24