ਵਿਰੋਧੀ ਆਗੂ ਬਿਨਾਂ ਜਾਂਚ ਕੀਤੇ ਫ਼ਰਜ਼ੀ ਆਡੀਓ ਸਾਂਝੀ ਕਰ ਰਹੇ ਹਨ - ਪੰਨੂ
ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਹਾਇਕ ਸਬ-ਇੰਸਪੈਕਟਰ (ਏ. ਐੱਸ.
ਚੰਡੀਗੜ੍ਹ, 22 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਵਾਇਰਲ ਕੀਤੀ ਜਾ ਰਹੀ ਪੁਲਿਸ ਦੀ ਫ਼ਰਜ਼ੀ ਐਡਵਾਈਜ਼ਰੀ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਸਪਸ਼ਟ ਕੀਤਾ ਹੈ ਕਿ ਇਹ ਆਡੀਓ ਪੂਰੀ ਤਰ੍ਹਾਂ ਫ਼ਰਜ਼ੀ ਹੈ । ਉਨ੍ਹਾਂ ਨੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਇਸ ਆਡੀਓ ਦੀ ਅਸਲੀਅਤ ਜਾਂ ਤੱਥਾਂ ਦੀ ਜਾਂਚ ਕੀਤੇ ਬਿਨਾਂ ਇਸ ਨੂੰ ਵਾਇਰਲ ਕਰਨ ’ਤੇ ਸਵਾਲ ਚੁੱਕੇ ਹਨ । ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਇਹ ਪੂਰੀ ਤਰ੍ਹਾਂ ਫ਼ਰਜ਼ੀ ਹੈ । ਉਨ੍ਹਾਂ ਦਾਅਵਾ ਕੀਤਾ, ਰਾਜਾ ਵੜਿੰਗ ਨੇ ਇਸ ਨੂੰ ਇੱਕ ਔਰਤ ਨਾਲ ਜੁੜੇ ਮੁੱਦੇ ਵਜੋਂ ਨਹੀਂ ਦੇਖਿਆ ਅਤੇ ਨਾ ਹੀ ਬਿਕਰਮ ਸਿੰਘ ਮਜੀਠੀਆ ਨੇ ਇਸ ਮਾਮਲੇ ਨੂੰ ਦੇਖਿਆ। ਸ਼ਾਇਦ ਉਨ੍ਹਾਂ ਨੇ ਇਸ ਲਈ ਨਹੀਂ ਦੇਖਿਆ ਕਿਉਂਕਿ ਉਹ ਦੇਖਣਾ ਹੀ ਨਹੀਂ ਚਾਹੁੰਦੇ ਸਨ। ਪੰਜਾਬ ਪੁਲਿਸ ਹੈੱਡਕੁਆਰਟਰ ਨੇ ਵੀ ਇਕ ਫੈਕਟ-ਚੈੱਕ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ ਹੈ।