ਇਮਰਾਨ ਖ਼ਾਨ ਦੀ ਪਾਰਟੀ ’ਤੇ ਪੁਲਿਸ ਕਾਰਵਾਈ, ਕਈ ਆਗੂ ਤੇ ਵਰਕਰ ਗ੍ਰਿਫ਼ਤਾਰ
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਮਕਬੂਜਾ ਕਸ਼ਮੀਰ (ਪੀ. ਓ.
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਮਕਬੂਜਾ ਕਸ਼ਮੀਰ (ਪੀ.ਓ.ਕੇ.) ’ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਖ਼ਿਲਾਫ਼ ਕੀਤੀ ਗਈ ਪੁਲਿਸ ਕਾਰਵਾਈ ਦੌਰਾਨ ਸਾਬਕਾ ਵਿਰੋਧੀ ਧਿਰ ਦੇ ਨੇਤਾ ਖ਼ਵਾਜਾ ਫ਼ਾਰੂਕ ਅਹਿਮਦ ਸਮੇਤ ਕਈ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਜ਼ੱਫ਼ਰਾਬਾਦ ਸਥਿਤ ਖ਼ਵਾਜਾ ਫ਼ਾਰੂਕ ਅਹਿਮਦ ਦੀ ਰਿਹਾਇਸ਼ ’ਤੇ ਛਾਪਾ ਮਾਰ ਕੇ ਇਹ ਗ੍ਰਿਫ਼ਤਾਰੀਆਂ ਕੀਤੀਆਂ। ਡੀ. ਐਸ. ਪੀ. ਇਸ਼ਤਿਆਕ ਗਿਲਾਨੀ ਨੇ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਅਜੇ ਤੱਕ ਪੀ. ਟੀ. ਆਈ. ਨਾਲ ਸੰਬੰਧਿਤ 15 ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਪੀ. ਟੀ. ਆਈ. ਬੁਲਾਰੇ ਅਨੁਸਾਰ ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਖ਼ਵਾਜਾ ਫ਼ਾਰੂਕ ਦੇ ਘਰ ਇਕ ਅਹਿਮ ਮੀਟਿੰਗ ਚੱਲ ਰਹੀ ਸੀ। ਇਸ ਮੀਟਿੰਗ ’ਚ ਪਾਰਟੀ ਦੇ ਬਾਨੀ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਲਈ 27 ਸਤੰਬਰ ਨੂੰ ਇਸਲਾਮਾਬਾਦ ਵੱਲ ਰੋਸ ਮਾਰਚ ਅਤੇ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ।