23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

19 ਜ਼ਿਲ੍ਹਿਆਂ ’ਚ ਮੈਡੀਕੋ-ਲੀਗਲ ਮਾਹਿਰਾਂ ਦੀ ਘਾਟ ਚਿੰਤਾ ਦਾ ਵਿਸ਼ਾ-ਅਵਿਨਾਸ਼ ਰਾਏ ਖੰਨਾ

ਚੰਡੀਗੜ੍ਹ, 22 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ 19 ਜ਼ਿਲ੍ਹਿਆਂ ’ਚ ਮੈਡੀਕੋ-ਲੀਗਲ ਮਾਹਿਰ ਡਾਕਟਰਾਂ ਦੀ ਘਾਟ ਹੋਣ ਦੀਆਂ ਰਿਪੋਰਟਾਂ ’ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਖੰਨਾ ਨੇ ਕਿਹਾ ਕਿ ਮੈਡੀਕੋ-ਲੀਗਲ ਮਾਮਲੇ ਪੁਲਿਸ ਜਾਂਚ ਅਤੇ ਨਿਆਂਇਕ ਪ੍ਰਕਿਰਿਆ ਨਾਲ ਸਿੱਧੇ ਤੌਰ ’ਤੇ ਜੁੜੇ ਹੁੰਦੇ ਹਨ, ਇਸ ਲਈ ਇਨ੍ਹਾਂ ਮਾਮਲਿਆਂ ਲਈ ਲੋੜੀਂਦੇ ਮਾਹਿਰ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਚੰਡੀਗੜ੍ਹ, 22 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ 19 ਜ਼ਿਲ੍ਹਿਆਂ ’ਚ ਮੈਡੀਕੋ-ਲੀਗਲ ਮਾਹਿਰ ਡਾਕਟਰਾਂ ਦੀ ਘਾਟ ਹੋਣ ਦੀਆਂ ਰਿਪੋਰਟਾਂ ’ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਖੰਨਾ ਨੇ ਕਿਹਾ ਕਿ ਮੈਡੀਕੋ-ਲੀਗਲ ਮਾਮਲੇ ਪੁਲਿਸ ਜਾਂਚ ਅਤੇ ਨਿਆਂਇਕ ਪ੍ਰਕਿਰਿਆ ਨਾਲ ਸਿੱਧੇ ਤੌਰ ’ਤੇ ਜੁੜੇ ਹੁੰਦੇ ਹਨ, ਇਸ ਲਈ ਇਨ੍ਹਾਂ ਮਾਮਲਿਆਂ ਲਈ ਲੋੜੀਂਦੇ ਮਾਹਿਰ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਰੂਰੀ ਹੈ। ਅਵਿਨਾਸ਼ ਰਾਏ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਤੋਂ ਸਵਾਲ ਕਰਦਿਆਂ ਕਿਹਾ ਕਿ ਕੀ ਪੰਜਾਬ ਦੇ ਦੇ ਲੋਕਾਂ ਨੂੰ ਮੈਡੀਕੋ-ਲੀਗਲ ਮਾਮਲਿਆਂ ਵਿਚ ਮਾਹਿਰ ਸੇਵਾਵਾਂ ਪ੍ਰਾਪਤ ਕਰਨ ਦਾ ਬਰਾਬਰ ਹੱਕ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 19 ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ’ਚ ਨਹੀਂ ਉਪਲਬਧ ਫੋਰੈਂਸਿਕ ਮੈਡੀਕਲ ਮਾਹਿਰ ਅਗਲੀ ਖ਼ਬਰ ਇਮਰਾਨ ਖ਼ਾਨ ਦੀ ਪਾਰਟੀ ’ਤੇ ਪੁਲਿਸ ਕਾਰਵਾਈ, ਕਈ ਆਗੂ ਤੇ ਵਰਕਰ ਗ੍ਰਿਫ਼ਤਾਰ
Ad Position 24