ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਦਾ ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਵਲੋਂ ਖੰਡਨ
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਨਿਗਮ ਦੇ ਡਾਇਰੈਕਟਰ ਜਨਰੇਸ਼ਨ ਪੁਨਰਦੀਪ ਸਿੰਘ ਬਰਾੜ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਕਾਰੀ ਥਰਮਲ ਪਲਾਂਟਾਂ ਦੇ ਬਿਜਲੀ ਉਤਪਾਦਨ ਯੂਨਿਟਾਂ ਦੇ ਬੰਦ ਹੋਣ ਸੰਬੰਧੀ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਇਨ੍ਹਾਂ ਵਿਚ ਦਰਸਾਈ ਜਾ ਰਹੀ ਸਥਿਤੀ ਤੱਥਾਂ ਅਨੁਸਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਦੇ ਸਾਰੇ ਚਾਲੂ ਉਤਪਾਦਨ ਯੂਨਿਟ ਆਪਣੀ ਸਮਰੱਥਾ ਅਨੁਸਾਰ ਸੂਬੇ ਦੀ ਬਿਜਲੀ ਲੋੜ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾ ਰਹੇ ਹਨ ਤੇ ਸੂਬੇ ਭਰ ਵਿਚ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ।
ਪਟਿਆਲਾ, 22 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਬਿਜਲੀ ਨਿਗਮ ਦੇ ਡਾਇਰੈਕਟਰ ਜਨਰੇਸ਼ਨ ਪੁਨਰਦੀਪ ਸਿੰਘ ਬਰਾੜ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਕਾਰੀ ਥਰਮਲ ਪਲਾਂਟਾਂ ਦੇ ਬਿਜਲੀ ਉਤਪਾਦਨ ਯੂਨਿਟਾਂ ਦੇ ਬੰਦ ਹੋਣ ਸੰਬੰਧੀ ਪ੍ਰਸਾਰਿਤ ਕੀਤੀਆਂ ਜਾ ਰਹੀਆਂ ਖ਼ਬਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਇਨ੍ਹਾਂ ਵਿਚ ਦਰਸਾਈ ਜਾ ਰਹੀ ਸਥਿਤੀ ਤੱਥਾਂ ਅਨੁਸਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਦੇ ਸਾਰੇ ਚਾਲੂ ਉਤਪਾਦਨ ਯੂਨਿਟ ਆਪਣੀ ਸਮਰੱਥਾ ਅਨੁਸਾਰ ਸੂਬੇ ਦੀ ਬਿਜਲੀ ਲੋੜ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾ ਰਹੇ ਹਨ ਤੇ ਸੂਬੇ ਭਰ ਵਿਚ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਇੰਜ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਪਹਿਲਾਂ ਤਲਵੰਡੀ ਸਾਬੋ ਥਰਮਲ ਪਲਾਂਟ ਵਿਚ ਤਕਨੀਕੀ ਖਰਾਬੀ ਕਾਰਨ ਇਕ ਯੂਨਿਟ ਅਤੇ ਰੋਪੜ ਥਰਮਲ ਪਲਾਂਟ ਦੇ ਇਕ ਯੂਨਿਟ ਤੋਂ ਬਿਜਲੀ ਦੀ ਮੰਗ ਘੱਟ ਹੋਣ ਕਾਰਨ ਉਤਪਾਦਨ ਬੰਦ ਪਿਆ ਸੀ ਪਰੰਤੂ ਹੁਣ ਤਲਵੰਡੀ ਸਾਬੋ ਤੇ ਰੋਪੜ ਥਰਮਲ ਪਲਾਂਟ ਦੇ ਸਾਰੇ ਯੂਨਿਟਾਂ ਤੋਂ ਬਿਜਲੀ ਉਤਪਾਦਨ ਹੋ ਰਿਹਾ ਹੈ, ਜਦੋਂਕਿ ਸੂਬੇ ਦੀ ਘਟੀ ਬਿਜਲੀ ਦੀ ਮੰਗ ਕਾਰਨ ਪਹਿਲਾਂ ਵਾਂਗੂ ਰੋਪੜ ਦੇ ਥਰਮਲ ਪਲਾਂਟ ਦੇ ਇਕ ਯੂਨਿਟ ਬੰਦ ਕਰ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਵੇਲੇ ਲਗਭਗ ਦਸ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਦੇ ਸੀ.ਐੱਮ.ਡੀ. ਗੁਰਕੀਰਤ ਕਿਰਪਾਲ ਸਿੰਘ ਆਈ.ਏ.ਐਸ., ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਵਿਚ ਬਿਜਲੀ ਸਪਲਾਈ ਪ੍ਰਬੰਧ ਨੂੰ ਸੁਚਾਰੂ, ਨਿਰੰਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ। ਇੰਜ ਪੁਨਰਦੀਪ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਜਲੀ ਉਤਪਾਦਨ ਯੂਨਿਟਾਂ ਜਾਂ ਬਿਜਲੀ ਸਪਲਾਈ ਸਬੰਧੀ ਪੁਸ਼ਟੀ ਅਧਿਕਾਰਤ ਸਰੋਤਾਂ ਤੋਂ ਜ਼ਰੂਰ ਕੀਤੀ ਜਾਵੇ।