22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਫ਼ਰੀਦ ਤੇ ਇੰਦਰਜੀਤ ਸਿੰਘ ਖ਼ਾਲਸਾ ਯਾਦਗਰੀ ਐਵਾਰਡ ਅੱਜ ਦਿੱਤੇ ਜਾਣਗੇ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਬਾਬਾ ਫ਼ਰੀਦ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਲਈ ਬਾਬਾ ਫ਼ਰੀਦ ਐਵਾਰਡ ਜਸਵਿੰਦਰ ਸਿੰਘ ਖਾਲਸਾ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਵਿਚ ਕਿਸੇ ਧਾਰਮਿਕ ਹਸਤੀ ਤੋਂ ਦਿਵਾਏ ਜਾਣਗੇ। ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਖਾਲਸਾ ਦਾ ਜੀਵਨ ਨਿਸ਼ਕਾਮ ਸੇਵਾ, ਸਿੱਖਿਆ ਦੇ ਪ੍ਰਸਾਰ, ਗ਼ਰੀਬ ਅਤੇ ਵੰਚਿਤ ਬੱਚਿਆਂ ਦੇ ਉਤਥਾਨ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਮਾਜ ਦੀ ਭਲਾਈ ਨੂੰ ਸਮਰਪਿਤ ਹੈ।

Ad Position 21
No active advertisement
ਜਸਵਿੰਦਰ ਸਿੰਘ ਖ਼ਾਲਸਾ ਤੇ ਸੰਤ ਰਿਸ਼ੀ ਰਾਮ ਜਲਾਲਵਾਲੇ । 23-09-2026
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਬਾਬਾ ਫ਼ਰੀਦ ਸੁਸਾਇਟੀ ਵਲੋਂ ਮਨੁੱਖਤਾ ਦੀ ਸੇਵਾ ਲਈ ਬਾਬਾ ਫ਼ਰੀਦ ਐਵਾਰਡ ਜਸਵਿੰਦਰ ਸਿੰਘ ਖਾਲਸਾ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਵਿਚ ਕਿਸੇ ਧਾਰਮਿਕ ਹਸਤੀ ਤੋਂ ਦਿਵਾਏ ਜਾਣਗੇ। ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਖਾਲਸਾ ਦਾ ਜੀਵਨ ਨਿਸ਼ਕਾਮ ਸੇਵਾ, ਸਿੱਖਿਆ ਦੇ ਪ੍ਰਸਾਰ, ਗ਼ਰੀਬ ਅਤੇ ਵੰਚਿਤ ਬੱਚਿਆਂ ਦੇ ਉਤਥਾਨ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਮਾਜ ਦੀ ਭਲਾਈ ਨੂੰ ਸਮਰਪਿਤ ਹੈ। ‘ਇੰਦਰਜੀਤ ਸਿੰਘ ਖ਼ਾਲਸਾ ਯਾਦਗਰੀ ਐਵਾਰਡ’ ਨਾਲ’ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਲੋਂ ਅੱਖਾਂ ਦਾ ਚੈਰੀਟੇਬਲ ਹਸਪਤਾਲ ਲਗਪਗ 25 ਸਾਲਾਂ ਤੋਂ ਚਲਾਇਆ ਜਾ ਰਿਹਾ ਹੈ । ਜਿੱਥੇ ਹਰ ਰੋਜ਼ ਲਗਪਗ 350-400 ਮਰੀਜ਼ਾਂ ਦੀ ਜਾਂਚ ਕੀਤੀ ਜਾਂਦੀ ਹੈ ਤੇ ਸਾਲ 2025-26 ਵਿਚ 79010 ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ। ਇਸ ਮੌਕੇ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੀ ਹਾਜ਼ਰ ਸਨ। ਦਿੱਤੇ ਜਾਣ ਵਾਲੇ ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ’ ਵਿਚ ਸਿਰਪਾਉ, ਦੋਸ਼ਾਲਾ, ਸਾਈਟੇਸ਼ਨ ਅਤੇ ਦੋ ਲੱਖ ਨਗਦ ਇਨਾਮ ਅਤੇ ‘ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ’ ਵਿਚ ਸਿਰਪਾਉ, ਦੋਸ਼ਾਲਾ, ਸਾਈਟੇਸ਼ਨ ਅਤੇ ਇਕ ਲੱਖ ਨਗਦ ਇਨਾਮ ਦੀ ਰਾਸ਼ੀ ਭੇਟ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਾਸੀ ਡਾ. ਗਰਿਮਾ ਨੇ ਐੱਮ.ਡੀ. ਮੈਡੀਸਨ ’ਚ ਯੂਨੀਵਰਸਿਟੀ ’ਚੋਂ ਕੀਤਾ ਟਾਪ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਗੁਰਦੇਵ ਸਿੰਘ ਬਰਾੜ ਆਈ.ਏ.ਐਸ. (ਸੇਵਾ-ਮੁਕਤ)
Ad Position 24