23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਥੇਦਾਰ ਗੜਗੱਜ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨੀ ਸ਼ਹਿਰ ਵਿਚ ਸਿੱਖ ਇਤਿਹਾਸ ਨਾਲ ਸੰਬੰਧਿਤ ਵਿਰਾਸਤੀ ਅਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ । ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਲਿਖੇ ਪੱਤਰ, ਜਿਸਦੀ ਇਕ ਪ੍ਰਤੀ ਲਹਿੰਦੇ ਪੰਜਾਬ ਦੀ ਸਰਕਾਰ ਦੇ ਪ੍ਰੋਵਿੰਸ਼ੀਅਲ ਮੰਤਰੀ ਤੇ ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜੀ ਗਈ ਹੈ, ਵਿਚ ਜਥੇਦਾਰ ਨੇ ਵਿਸ਼ੇਸ਼ ਤੌਰ ’ਤੇ ਅੰਦਰੂਨ ਲਾਹੌਰ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸੰਬੰਧਿਤ ‘ਲਾਲ ਖੂਹ, ਕੱਟੜੀ ਚੰਦੂ’ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ ।

Ad Position 21
No active advertisement
ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨੀ ਸ਼ਹਿਰ ਵਿਚ ਸਿੱਖ ਇਤਿਹਾਸ ਨਾਲ ਸੰਬੰਧਿਤ ਵਿਰਾਸਤੀ ਅਸਥਾਨਾਂ ਦੀ ਸੁਰੱਖਿਆ ਅਤੇ ਸੰਭਾਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ । ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਲਿਖੇ ਪੱਤਰ, ਜਿਸਦੀ ਇਕ ਪ੍ਰਤੀ ਲਹਿੰਦੇ ਪੰਜਾਬ ਦੀ ਸਰਕਾਰ ਦੇ ਪ੍ਰੋਵਿੰਸ਼ੀਅਲ ਮੰਤਰੀ ਤੇ ਪਾਕਿਸਤਾਨ ਸਿੱਖ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੂੰ ਵੀ ਭੇਜੀ ਗਈ ਹੈ, ਵਿਚ ਜਥੇਦਾਰ ਨੇ ਵਿਸ਼ੇਸ਼ ਤੌਰ ’ਤੇ ਅੰਦਰੂਨ ਲਾਹੌਰ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸੰਬੰਧਿਤ ‘ਲਾਲ ਖੂਹ, ਕੱਟੜੀ ਚੰਦੂ’ ਦੀ ਮੌਜੂਦਾ ਸਥਿਤੀ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ । ਜਥੇਦਾਰ ਗੜਗੱਜ ਨੇ ਪਹਿਲੀ ਵਾਰ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਇਸ ਪੱਤਰ ਦਾ ਮਕਸਦ ਕਿਸੇ ਸਰਕਾਰ, ਸੰਸਥਾ ਜਾਂ ਵਿਅਕਤੀ ’ਤੇ ਦੋਸ਼ ਲਗਾਉਣਾ ਨਹੀਂ, ਸਗੋਂ ਲਾਹੌਰ ਦੀ ਉਸ ਸਾਂਝੀ ਇਤਿਹਾਸਕ ਵਿਰਾਸਤ ਵੱਲ ਧਿਆਨ ਦਿਵਾਉਣਾ ਹੈ, ਜਿਸ ਨਾਲ ਸਿੱਖ ਇਤਿਹਾਸ ਦੇ ਮਹੱਤਵਪੂਰਨ ਅਧਿਆਇ ਜੁੜੇ ਹੋਏ ਹਨ । ਜਥੇਦਾਰ ਗੜਗੱਜ ਨੇ ਕਿਹਾ ਕਿ ਵਾਲਡ ਸਿਟੀ ਆਫ਼ ਲਾਹੌਰ ਅਥਾਰਿਟੀ, ਪੁਰਾਤੱਤਵ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਮਾਹਿਰਾਂ ਰਾਹੀਂ ਸਥਾਨ ਦੀ ਇਤਿਹਾਸਕ ਅਤੇ ਵਿਰਾਸਤੀ ਮਹੱਤਤਾ ਦੀ ਪੜ੍ਹਤਾਲ ਕਰਵਾਈ ਜਾਵੇ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
Ad Position 22
No active advertisement
ਪਿਛਲੀ ਖ਼ਬਰ ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ ‘ਆਪ’ ’ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ ਅਗਲੀ ਖ਼ਬਰ ਪਾਕਿ ਦੇ ਓਰਕਜ਼ਈ ਵਿਖੇ ਗੋਲ਼ੀ ਲੱਗਣ ਕਾਰਨ ਸਿੱਖ ਦੀ ਮੌਤ
Ad Position 24