24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ ‘ਆਪ’ ’ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

ਘਨੌਰ, 23 ਸਤੰਬਰ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ’ਤੇ ਆਪਣੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਦਾ ਇਲਜ਼ਾਮ ਲਗਾਇਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਸਰਕਾਰ ਵਲੋਂ ਕੀਤੇ ਜਾ ਰਹੇ ਜੁਲਮਾਂ ਖਿਲਾਫ ਉਨ੍ਹਾਂ ਦੀ ਆਵਾਜ਼ ਬੰਦ ਕਰਨ ਵਿਚ ਨਾਕਾਮ ਰਹਿਣ ਤੋਂ ਬਾਅਦ ਹੁਣ ਸੱਤਾਧਾਰੀ ਪਾਰਟੀ ‘ਘਟੀਆ ਚਰਿੱਤਰ ਹੱਤਿਆ’ ’ਤੇ ਉਤਰ ਆਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਘਨੌਰ, 23 ਸਤੰਬਰ (ਸਰਦਾਰਾ ਸਿੰਘ ਲਾਛੜੂ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ’ਤੇ ਆਪਣੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਦਾ ਇਲਜ਼ਾਮ ਲਗਾਇਆ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਸਰਕਾਰ ਵਲੋਂ ਕੀਤੇ ਜਾ ਰਹੇ ਜੁਲਮਾਂ ਖਿਲਾਫ ਉਨ੍ਹਾਂ ਦੀ ਆਵਾਜ਼ ਬੰਦ ਕਰਨ ਵਿਚ ਨਾਕਾਮ ਰਹਿਣ ਤੋਂ ਬਾਅਦ ਹੁਣ ਸੱਤਾਧਾਰੀ ਪਾਰਟੀ ‘ਘਟੀਆ ਚਰਿੱਤਰ ਹੱਤਿਆ’ ’ਤੇ ਉਤਰ ਆਈ ਹੈ। ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੇ ਦਾਅਵਿਆਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਜਿਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਝਿੰਜਰ ਬਹਿਰੀਨ ਤੋਂ ਇੱਕ ਔਰਤ ਨੂੰ ਭਾਰਤ ਲਿਆਇਆ ਸੀ, ਝਿੰਜਰ ਨੇ ਸਪੱਸ਼ਟ ਤੌਰ ’ਤੇ ਉਸ ਔਰਤ ਨੂੰ ਕਦੇ ਵੀ ਮਿਲਣ ਤੋਂ ਇਨਕਾਰ ਕੀਤਾ । ਉਹਨਾਂ ਕਿਹਾ, “ਪੰਨੂ ਹਵਾ ਵਿਚੋਂ ਕਹਾਣੀਆਂ ਘੜ ਰਹੇ ਹਨ । ਇਹ ‘ਆਪ’ ਲੀਡਰਸ਼ਿਪ ਵੱਲੋਂ ਉਹਨਾਂ ਨੂੰ ਸੌਂਪੀ ਗਈ ਇੱਕ ਸਕ੍ਰਿਪਟਡ ਸਾਜ਼ਿਸ਼ ਹੈ। ਸੀ.ਬੀ.ਆਈ. ਜਾਂਚ ਦੀ ਮੰਗ ਕਰਦਿਆਂ ਝਿੰਜਰ ਨੇ ਇਸ ਮਾਮਲੇ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬ੍ਰਹਮਪੁਰਾ ਦੀਆਂ ਧੀਆਂ ਵਲੋਂ ਅਕਾਲੀ ਦਲ ਦੇ ਹਰ ਫੈਸਲੇ ਨਾਲ ਡਟ ਕੇ ਖੜ੍ਹੇ ਹੋਣ ਦਾ ਐਲਾਨ ਅਗਲੀ ਖ਼ਬਰ ਜਥੇਦਾਰ ਗੜਗੱਜ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ
Ad Position 24