24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਜਥੇਦਾਰ ਬ੍ਰਹਮਪੁਰਾ ਦੀਆਂ ਧੀਆਂ ਵਲੋਂ ਅਕਾਲੀ ਦਲ ਦੇ ਹਰ ਫੈਸਲੇ ਨਾਲ ਡਟ ਕੇ ਖੜ੍ਹੇ ਹੋਣ ਦਾ ਐਲਾਨ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਘਟਨਾਕ੍ਰਮ ਦਰਮਿਆਨ ਹੁਣ ਮਾਝੇ ਦੇ ਜਰਨੈਲ ਕਹੇ ਜਾਂਦੇ ਅਤੇ ਸਾਬਕਾ ਮੰਤਰੀ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪਰਿਵਾਰ ਵਲੋਂ ਦਿੱਤੇ ਗਏ ਇਕ ਸਾਂਝੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ ।

Ad Position 21
No active advertisement
ਅਜੀਤ ਡੈਸਕ 24-09-2026
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸਿਆਸਤ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਘਟਨਾਕ੍ਰਮ ਦਰਮਿਆਨ ਹੁਣ ਮਾਝੇ ਦੇ ਜਰਨੈਲ ਕਹੇ ਜਾਂਦੇ ਅਤੇ ਸਾਬਕਾ ਮੰਤਰੀ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਪਰਿਵਾਰ ਵਲੋਂ ਦਿੱਤੇ ਗਏ ਇਕ ਸਾਂਝੇ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ । ਜਥੇਦਾਰ ਬ੍ਰਹਮਪੁਰਾ ਦੀਆਂ ਧੀਆਂ ਕੁਲਦੀਪ ਕੌਰ, ਪਰਮਦੀਪ ਕੌਰ ਅਤੇ ਕਵਲਜੀਤ ਕੌਰ ਨੇ ਗੱਲਬਾਤ ਕਰਦਿਆਂ ਆਪਣੇ ਪਰਿਵਾਰ ਦੀ ਅਕਾਲੀ ਸੋਚ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਾਂ ਬਾਰੇ ਸਪੱਸ਼ਟ ਗੱਲ ਰੱਖੀ । ਉਨ੍ਹਾਂ ਕਿਹਾ ਕਿ ਸਾਡੇ ਪਿਤਾ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਸਾਰੀ ਜਿੰਦਗੀ ਅਕਾਲੀ ਸੋਚ ਤੇ ਪੰਥਕ ਸਿਧਾਂਤਾਂ ਨੂੰ ਸਮਰਪਿਤ ਰਹੀ ਹੈ ਤੇ ਜਥੇਦਾਰ ਬ੍ਰਹਮਪੁਰਾ ਨੇ ਆਪਣੇ ਬੱਚਿਆਂ ਦੀ ਪਰਵਰਿਸ਼ ਦੌਰਾਨ ਵੀ ਉਨ੍ਹਾਂ ਦੇ ਮਨਾਂ ਵਿਚ ਅਕਾਲੀ ਵਿਚਾਰਧਾਰਾ ਤੇ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕੀਤੀ ਸੀ । ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਦੀ ਅਗਲੀ ਪੀੜ੍ਹੀ ਵੀ ਜਥੇਦਾਰ ਬ੍ਰਹਮਪੁਰਾ ਦੀ ਅਕਾਲੀ ਸੋਚ ਨੂੰ ਅੱਗੇ ਲੈ ਕੇ ਚੱਲੇਗੀ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ ‘ਆਪ’ ’ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
Ad Position 24