ਚੋਣਾਂ ਤੋਂ ਪਹਿਲਾਂ ਭਾਜਪਾ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’
ਚੰਡੀਗੜ੍ਹ 23 ਸਤੰਬਰ (ਅਜੀਤ ਬਿਊਰੋ): ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)
ਚੰਡੀਗੜ੍ਹ 23 ਸਤੰਬਰ (ਅਜੀਤ ਬਿਊਰੋ): ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਡਰ ਅਤੇ ਦਬਾਅ ਦਾ ਮਾਹੌਲ ਬਣਾਉਣ ਲਈ ਇੱਕ ਵਾਰ ਫਿਰ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ‘ਆਪ’ ਨੇ ਕਿਹਾ ਕਿ ਅਜਿਹੀ ਕਾਰਵਾਈ ਦਾ ਸਮਾਂ ਤੇ ਤਰੀਕਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਖਾਸ ਕਰਕੇ ਜਦੋਂ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਕਰ ਰਹੀ ਹੈ । ਇੱਕ ਬਿਆਨ ਵਿਚ ‘ਆਪ’ ਨੇ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਰਾਜਨੀਤਿਕ ਤੌਰ ’ਤੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਰੋਕ ਨਹੀਂ ਸਕਦੀ। ਭਾਜਪਾ ਦਬਾਅ ਪਾ ਸਕਦੀ ਹੈ, ਦਫ਼ਤਰਾਂ ਨੂੰ ਨਿਸ਼ਾਨਾ ਬਣਾ ਸਕਦੀ ਹੈ ਅਤੇ ਅਧਿਕਾਰੀਆਂ ਨੂੰ ਸੰਮਨ ਭੇਜ ਸਕਦੀ ਹੈ, ਪਰ ਉਹ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਦੀ।