ਸ਼੍ਰੋਮਣੀ ਕਮੇਟੀ ਪ੍ਰਧਾਨ ਸਵਾਲਾਂ ਦੇ ਜਵਾਬ ਦੇਣ-ਬਲਤੇਜ ਪੰਨੂ
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬ) ਦੇ ਆਗੂਆਂ, ਕਾਂਗਰਸੀ ਆਗੂਆਂ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇਕ ਔਰਤ ਨਾਲ ਜੁੜੇ ਦੋਸ਼ਾਂ ਤੇ ਇਸ ਮਾਮਲੇ ਵਿਚ ਦਰਜ ਹੋਈ ਐਫ. ਆਈ.
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਅਕਾਲੀ ਦਲ (ਬ) ਦੇ ਆਗੂਆਂ, ਕਾਂਗਰਸੀ ਆਗੂਆਂ ਦੇ ਨਾਲ-ਨਾਲ ਭਾਜਪਾ ਆਗੂਆਂ ਦੀ ਇਕ ਔਰਤ ਨਾਲ ਜੁੜੇ ਦੋਸ਼ਾਂ ਤੇ ਇਸ ਮਾਮਲੇ ਵਿਚ ਦਰਜ ਹੋਈ ਐਫ.ਆਈ.ਆਰ ’ਤੇ ਲਗਾਤਾਰ ਚੁੱਪ ’ਤੇ ਸਵਾਲ ਚੁੱਕੇ ਹਨ । ਉਨ੍ਹਾਂ ਕਿਹਾ ਕਿ ਜਿੱਥੇ ਇਹ ਆਗੂ ਰੈਲੀਆਂ ਤੇ ਸਿਆਸੀ ਪ੍ਰੋਗਰਾਮਾਂ ਵਿਚ ਸਰਗਰਮ ਹਨ, ਉੱਥੇ ਹੀ ਇਸ ਘਟਨਾ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਅੱਗੇ ਨਹੀਂ ਆਏ। ਬਲਤੇਜ ਪੰਨੂ ਨੇ ਸਿੱਧਾ ਸਵਾਲ ਕੀਤਾ ਕਿ ਹਰਜਿੰਦਰ ਸਿੰਘ ਧਾਮੀ ਪੱਤਰਕਾਰਾਂ ਸਾਹਮਣੇ ਆ ਕੇ ਇਸ ਮਾਮਲੇ ’ਤੇ ਉੱਠ ਰਹੇ ਸਵਾਲਾਂ ਦੇ ਜਵਾਬ ਕਿਉਂ ਨਹੀਂ ਦਿੰਦੇ।