24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਪ੍ਰੋ. ਅਵਤਾਰ ਸਿੰਘ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋ ਗਏ । ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਹਾਜ਼ਰੀ ਵਿਚ ਦੋਵਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ । ਪਾਰਟੀ ਆਗੂਆਂ ਨੇ ਦੋਵਾਂ ਦਾ ਸਵਾਗਤ ਕਰਦਿਆਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਆਪਣੀ ਸਿਆਸੀ ਸਰਗਰਮੀ ਦਾ ਮੁੱਖ ਮੁੱਦਾ ਦੱਸਿਆ । ਸ਼ਾਮਿਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਰੰਜਨ ਸਿੰਘ ਨੇ ਕਿਹਾ ਕਿ ਉਹ ਸਿਆਸੀ ਆਗੂ ਨਹੀਂ ਹਨ ਤੇ ਸਿਆਸਤ ਵਿਚ ਆਉਣ ਦੀ ਉਨ੍ਹਾਂ ਦੀ ਪਹਿਲਾਂ ਇੱਛਾ ਨਹੀਂ ਸੀ । ਉਨ੍ਹਾਂ ਕਿਹਾ ਕਿ ਸਮਾਜ ਵਿਚ ਸਵਾਲ ਪੁੱਛਣ ਦੀ ਪ੍ਰਵਿਰਤੀ ਘਟ ਰਹੀ ਹੈ ਤੇ ਲੋਕ ਆਪਣੇ ਨਿੱਜੀ ਨਫ਼ੇ-ਨੁਕਸਾਨ ਤੱਕ ਸੀਮਤ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਮਾਫੀਆ ਸਰਗਰਮ ਹੈ ਤੇ ਸਿਆਸੀ ਲੋਕ ਇਸ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਆਪਣੇ ਆਪ ਨੂੰ ਲੋਕਾਂ ਤੋਂ ਉੱਪਰ ਸਮਝਣ ਲੱਗ ਪਏ ਹਨ । ਨਿਰੰਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਨੁਸਾਰ ਪਿਛਲੀਆਂ ਤਿੰਨ ਸਰਕਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ । ਉਨ੍ਹਾਂ ਕਿਹਾ ਕਿ ਜੇਕਰ ਲੋਕ ਅਜਿਹੀ ਕਾਰਗੁਜ਼ਾਰੀ ਨੂੰ ਸਵੀਕਾਰ ਕਰਦੇ ਰਹੇ ਤਾਂ ਇਹ ਨਾਕਾਮੀ ਨੂੰ ਸਵੀਕਾਰ ਕਰਨ ਦੇ ਬਰਾਬਰ ਹੋਵੇਗਾ । ਨਿਰੰਜਨ ਸਿੰਘ ਨੇ ਕਿਹਾ ਕਿ ਸਰਕਾਰੀ ਸੇਵਾ ਦੌਰਾਨ ਉਹ ਨਸ਼ਿਆਂ ਖ਼ਿਲਾਫ਼ ਕੰਮ ਕਰਦੇ ਰਹੇ ਹਨ ਤੇ ਹੁਣ ਵੀ ਇਸ ਮੁੱਦੇ ’ਤੇ ਆਵਾਜ਼ ਉਠਾਉਣ ਦੀ ਲੋੜ ਹੈ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਨਿਰੰਜਨ ਸਿੰਘ ਤੇ ਬਲਵਿੰਦਰ ਸਿੰਘ ਸੇਖੋਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਉਨ੍ਹਾਂ ਦੇ ਤਜ਼ਰਬੇ ਦਾ ਲਾਭ ਮਿਲੇਗਾ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਪਾਰਟੀ ਦੇ ਮੁੱਖ ਮੁੱਦਿਆਂ ਵਿਚ ਸ਼ਾਮਿਲ ਹੈ ਅਤੇ ਨਸ਼ਿਆਂ ਦੇ ਖਾਤਮੇ ਤੱਕ ਇਹ ਮੁੱਦਾ ਉਠਾਇਆ ਜਾਂਦਾ ਰਹੇਗਾ । ਇਆਲੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ, ਪਾਣੀਆਂ, ਸੂਬੇ ਦੇ ਹੱਕਾਂ ਅਤੇ ਨਸ਼ਿਆਂ ਨਾਲ ਸਬੰਧਿਤ ਮੁੱਦਿਆਂ ਨੂੰ ਕੇਂਦਰ ਵਿਚ ਰੱਖ ਕੇ ਪਾਰਟੀ ਵਲੋਂ ਆਵਾਜ਼ ਉਠਾਈ ਜਾਵੇਗੀ । ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਦੋਵਾਂ ਸਾਬਕਾ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨਿਕ ਤਜਰਬਾ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਸਮਝ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਹਾਇਕ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਵਿਚੋਂ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ ਹੈ। ਇਸ ਮੌਕੇ ਭਾਈ ਮਨਦੀਪ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੁਖਵਿੰਦਰ ਸਿੰਘ ਅਵਗਾਨ, ਬਾਬੂ ਸਿੰਘ ਬਰਾੜ, ਕਾਬਿਲ ਸਿੰਘ ਅਤੇ ਪਰਮਜੀਤ ਸਿੰਘ ਜੌਹਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੰਕਲਪ ਯਾਤਰਾ ’ਚੋਂ ਪਰਤ ਰਹੇ ਭਾਜਪਾ ਵਰਕਰਾਂ ਦੀ ਕਾਰ ਹਾਦਸਾਗ੍ਰਸਤ, 1 ਮੌਤ ਤੇ 5 ਜ਼ਖ਼ਮੀ ਐਮ.ਪੀ. ਬਾਂਸੁਰੀ ਸਵਰਾਜ, ਐੱਚ... ਅਗਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ਵਲੋਂ ਹਲਕਾ ਕਾਦੀਆਂ ਦੇ ਇੰਚਾਰਜ ਨਿਯੁਕਤ
Ad Position 24