23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਨਾਲ ਜੁੜੇ ਮਾਮਲਿਆਂ ਲਈ ਪੰਜਾਬ ਸਰਕਾਰ ਵਲੋਂ ਹਰਜੀਤ ਸਿੰਘ ਸੰਧੂ ਨੋਡਲ ਅਧਿਕਾਰੀ ਨਿਯੁਕਤ

ਚੰਡੀਗੜ੍ਹ, 23 ਸਤੰਬਰ (ਪ੍ਰੋ ਅਵਤਾਰ ਸਿੰਘ)–‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਲੋਂ ਗਠਿਤ ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਲਈ ਪੰਜਾਬ ਸਰਕਾਰ ਨੇ ਪੀ. ਸੀ.

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਪ੍ਰੋ ਅਵਤਾਰ ਸਿੰਘ)–‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਵਲੋਂ ਗਠਿਤ ਦੋਵਾਂ ਕਮੇਟੀਆਂ ਵਿਚਕਾਰ ਤਾਲਮੇਲ ਲਈ ਪੰਜਾਬ ਸਰਕਾਰ ਨੇ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ । ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਸੰਧੂ ਦੋਵਾਂ ਕਮੇਟੀਆਂ ਵਿਚਕਾਰ ਸੰਪਰਕ, ਸੂਚਨਾਵਾਂ ਦੇ ਆਦਾਨ-ਪ੍ਰਦਾਨ ਤੇ ਮੀਟਿੰਗਾਂ ਸਮੇਤ ਲੋੜੀਂਦੇ ਪ੍ਰਸ਼ਾਸਨਿਕ ਤਾਲਮੇਲ ਨੂੰ ਯਕੀਨੀ ਬਣਾਉਣਗੇ । ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵਲੋਂ ਜਾਰੀ ਹੁਕਮਾਂ ਅਨੁਸਾਰ ਹਰਜੀਤ ਸਿੰਘ ਸੰਧੂ ਦੀ ਮੁੱਖ ਜ਼ਿੰਮੇਵਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਕਮੇਟੀ ਵਿਚਕਾਰ ਸੰਪਰਕ ਕਾਇਮ ਰੱਖਣਾ ਹੋਵੇਗੀ । ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਿਤ ਮਾਮਲਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਪਣੇ ਪੱਧਰ ’ਤੇ ਕਮੇਟੀ ਦਾ ਗਠਨ ਕੀਤਾ ਗਿਆ ਹੈ । ਨੋਡਲ ਅਧਿਕਾਰੀ ਹਰਜੀਤ ਸਿੰਘ ਸੰਧੂ ਦੋਵਾਂ ਕਮੇਟੀਆਂ ਦੀਆਂ ਮੀਟਿੰਗਾਂ ਨਾਲ ਸਬੰਧਿਤ ਤਾਲਮੇਲ, ਲੋੜੀਂਦੀਆਂ ਸੂਚਨਾਵਾਂ ਅਤੇ ਦਸਤਾਵੇਜ਼ਾਂ ਦੇ ਆਦਾਨ-ਪ੍ਰਦਾਨ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਲੋੜਾਂ ਨੂੰ ਪੂਰਾ ਕਰਨ ਲਈ ਸੰਪਰਕ ਕੜੀ ਵਜੋਂ ਕੰਮ ਕਰਨਗੇ। ਸਰਕਾਰ ਵਲੋਂ ਜਾਰੀ ਹੁਕਮਾਂ ’ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਹਰਜੀਤ ਸਿੰਘ ਸੰਧੂ ਨੂੰ ਸੌਂਪੀ ਗਈ ਨੋਡਲ ਅਧਿਕਾਰੀ ਦੀ ਜ਼ਿੰਮੇਵਾਰੀ ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਤੱਕ ਹੀ ਸੀਮਤ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਈ. ਡੀ. ਵਲੋਂ ਗਮਾਡਾ ਦਫ਼ਤਰ ਵਿਖੇ ਦੂਜੇ ਦਿਨ ਵੀ ਜਾਰੀ ਰਹੀ ਜਾਂਚ ਅਗਲੀ ਖ਼ਬਰ ਗ੍ਰਿਫ਼ਤਾਰੀ ਮਾਮਲੇ ’ਚ ਹਾਈ ਕੋਰਟ ਸਖ਼ਤ, ਪੁਲਿਸ ਨੂੰ ਪਾਲਣਾ ਦਾ ਦੇਣਾ ਹੋਵੇਗਾ ਸਬੂਤ
Ad Position 24